ਪਟਿਆਲਾ: ਸੀ.ਐਮ.ਡੀ.,ਪੀ.ਐਸ.ਪੀ.ਸੀ.ਐਲ ਸ੍ਰੀ ਏ.ਵੇਨੂ ਪ੍ਰਸਾਦ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਹਾਈਡਲ ਪ੍ਰੋਜੈਕਟਾਂ ਨੇ ਸੈਟਰਲ ਇਲੈਕਟ੍ਰੀਸਿਟੀ ਅਥਾਰਟੀ ਵਲੋਂ ਅਪ੍ਰੈਲ 2020 ਤੋਂ ਜਨਵਰੀ 2021 ਦੇ ਅਰਸੇ ਦੌਰਾਨ ਬਿਜਲੀ ਉਤਪਾਦਨ ਦੇ 110.79# ਟੀਚੇ ਪ੍ਰਾਪਤ ਕੀਤੇ ਹਨ.ਸੀ.ਐਮ.ਡੀ.ਸ੍ਰੀ ਏ.ਵੇਨੂਪ੍ਰਸਾਦ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਹਾਈਡਲ ਪ੍ਰੋਜੈਕਟਾਂ ਨੇ 3716.46 ਮੀਲੀਅਨ ਯੂਨਿਟ ਦੇ ਟੀਚੇ ਦੇ ਮੁਕਾਬਲੇ ਅਪ੍ਰੈਲ 2020 ਤੋਂ ਜਨਵਰੀ 2021 ਤੱਕ 4117.10 ਮੀਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ. ਆਪਣੇ ਇੱਕ ਸੰਦੇਸ਼ ਵਿੱਚ ਸ੍ਰੀ ਏ.ਵੇਨੂਪ੍ਰਸਾਦ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਕੋਵਿਡ 19 ਮਹਾਂਮਾਰੀ ਦੇ ਬਾਵਜੂਦ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਵਲੋਂ ਮਿਹਨਤ ਅਤੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ.
ਸੀ.ਐਮ.ਡੀ. ਨੇ ਦੱਸਿਆ ਕਿ 206 ਮੈਗਾਵਾਟ ਦੀ ਸਮਰੱਥਾ ਦਾ ਸ਼ਾਹਪੁਰਕੰਡੀ ਹਾਈਡਰੋ ਇਲੈਕਟਿ੍ਰਕ ਪ੍ਰੋਜੈਕਟ ਦੇ ਸਿਵਲ ਕੰਮਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਦੇ ਜਲਸ੍ਰੋਤ ਵਿਭਾਗ ਵਲੋਂ ਲੈਟਰ ਆਫ ਅਵਾਰਡ 21 ਜਨਵਰੀ, 2021, ਨੂੰ ਜ਼ਾਰੀ ਕੀਤਾ ਗਿਆ ਹੈ ਅਤੇ ਇਹ ਪ੍ਰੋਜੈਕਟ ਅਗਸੱਤ,2024 ਤੱਕ ਮੁਕੰਮਲ ਹੋ ਜਾਵੇਗਾ.
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Electricity Bill, PSPCL