Home /News /punjab /

PSPCL ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ

PSPCL ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ

PSPCL ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ (file photo)

PSPCL ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ (file photo)

ਸੂਬੇ ਦੇ ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਪਥਪਾਉਂਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ।

ਹੋਰ ਪੜ੍ਹੋ ...
  • Share this:
    ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ।

    ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਵੰਡ ਵਿੰਗ ਨੇ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਸਬੰਧੀ ਬੁੱਧਵਾਰ ਸਵੇਰੇ ਮੀਟਿੰਗ ਕੀਤੀ। ਬਿਜਲੀ ਮੰਤਰੀ  ਹਰਭਜਨ ਸਿੰਘ, ਸੀ.ਐਮ.ਡੀ ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਨੇ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਆਪਰੇਸ਼ਨ ਅਤੇ ਮੇਨਟੇਨੈਂਸ ਵਿੰਗਾਂ ਦੇ ਮੁੱਖ ਇੰਜੀਨੀਅਰਾਂ, ਸੁਪਰਡੈਂਟ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ ਨਾਲ ਮੀਟਿੰਗਾਂ ਕੀਤੀਆਂ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ ਅਤੇ ਇਸ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਨੂੰ ਬਿਜਲੀ ਦੀ ਨਿਰਪੱਖ ਵੰਡ ਨੂੰ ਬਰਕਰਾਰ ਰੱਖਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਚਰਚਾ ਕਰਨਾ ਸੀ।

    ਸੂਬੇ ਦੇ ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਪਥਪਾਉਂਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ।

    ਉਨ੍ਹਾਂ ਨੇ ਫੀਲਡ ਵਰਕਰਾਂ ਦੀ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲਾਈਨ ਸਟਾਫ ਨੂੰ ਲੋੜੀਂਦੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਡਿਸਟ੍ਰੀਬਿਊਸ਼ਨ ਅਫ਼ਸਰ ਇਸ ਵਟਸਐਪ ਨੰਬਰ 'ਤੇ ਵਟਸਐਪ ਗਰੁੱਪਾਂ, ਕਿਸਾਨ ਯੂਨੀਅਨਾਂ/ਉਦਯੋਗਿਕ ਐਸੋਸੀਏਸ਼ਨਾਂ/ਰੈਜ਼ੀਡੈਂਟ ਵੈਲਫੇਅਰ ਦੇ ਆਗੂਆਂ ਰਾਹੀਂ ਟੈਲੀਫ਼ੋਨ 'ਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਖਪਤਕਾਰਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨ | ਐਸੋਸੀਏਸ਼ਨਾਂ, ਪਿੰਡ ਦੇ ਸਰਪੰਚ/ਮੈਂਬਰ ਆਦਿ ਪਤਵੰਤੇ ਸ਼ਾਮਲ ਕੀਤੇ ਜਾ ਸਕਦੇ ਹਨ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਦੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਪੰਜਾਬ ਵਿੱਚ ਨਿਰੰਤਰ, ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।

    ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਵਾਲੇ ਖੇਤਰਾਂ ਵਿੱਚ 10 ਜੂਨ ਤੋਂ ਬਿਜਾਈ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ 10 ਜ਼ਿਲ੍ਹਿਆਂ- ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸ.ਏ.ਐਸ. ਸ਼ਹਿਰ ਅਤੇ ਬਾਕੀ ਰਹਿੰਦੇ 13 ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਜਾਵੇਗੀ।
    Published by:Ashish Sharma
    First published:

    Tags: AAP Punjab, Harbhajan Singh ETO, PSPCL

    ਅਗਲੀ ਖਬਰ