Home /News /punjab /

ਪੀ ਐਸ ਪੀ ਸੀ ਐਲ ਵੱਲੋਂ 300-600 ਯੂਨਿਟ ਮੁਫਤ ਬਿਜਲੀ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ : ਅਕਾਲੀ ਦਲ

ਪੀ ਐਸ ਪੀ ਸੀ ਐਲ ਵੱਲੋਂ 300-600 ਯੂਨਿਟ ਮੁਫਤ ਬਿਜਲੀ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ : ਅਕਾਲੀ ਦਲ

ਪੀ ਐਸ ਪੀ ਸੀ ਐਲ ਵੱਲੋਂ 300-600 ਯੂਨਿਟ ਮੁਫਤ ਬਿਜਲੀ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ : ਅਕਾਲੀ ਦਲ (file photo)

ਪੀ ਐਸ ਪੀ ਸੀ ਐਲ ਵੱਲੋਂ 300-600 ਯੂਨਿਟ ਮੁਫਤ ਬਿਜਲੀ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ : ਅਕਾਲੀ ਦਲ (file photo)

ਪੀ ਐਸ ਪੀ ਸੀ ਐਲ ਵੱਲੋਂ ਲਗਾਈਆਂ ਸ਼ਰਤਾਂ ਨਾਲ 80 ਫੀਸਦੀ ਤੋਂ ਜ਼ਿਆਦਾ ਘਰੇਲੂ ਖਪਤਕਾਰ ਸਕੀਮ ਦੇ ਲਾਭ ਤੋਂ ਵਾਂਝੇ ਹੋ ਜਾਣਗੇ : ਡਾ. ਚੀਮਾ

 • Share this:

  ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੀ ਐਸ ਪੀ ਸੀ ਐਲ ਵੱਲੋਂ ਬਿਜਲੀ ਖਪਤਕਾਰਾਂ ਨੁੰ 300-600 ਯੁਨਿਟ ਮੁਫਤ ਬਿਜਲੀ ਦੇਣ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ ਹੈ ਤੇ ਪਾਰਟੀ ਨੇ ਕਿਹਾ ਕਿ ਨੋਟੀਫਿਕੇਸ਼ਨ ਵਿਚਲੀਆਂ ਸ਼ਰਤਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ 80 ਫੀਸਦੀ ਤੋਂ ਜ਼ਿਆਦਾ ਘਰੇਲੂ ਬਿਜਲੀ ਖਪਤਕਾਰ ਆਪ ਸਰਕਾਰ ਦੀ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਣਗੇ।

  ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਹਾਲੇ ਉਸ ਦਿਨ ਹੀ ਐਲਾਨ ਕੀਤਾ ਸੀ ਕਿ ਸਕੀਮ ਦਾ ਲਾਭ 51 ਲੱਖ ਘਰੇਲੂ ਖਪਤਕਾਰਾਂ ਨੁੰ ਮਿਲੇਗਾ ਪਰ ਪੀ ਐਸ ਪੀ ਸੀ ਐਲ ਵੱਲੋਂ ਅੱਜ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਹੈ ਕਿ ਮੁੱਖ ਮੰਤਰੀ ਦੇ ਸਾਰੇ ਦਾਅਵੇ ਖੋਖਲੇ ਤੇ ਜ਼ਮੀਨੀ ਹਕੀਕਤ ਤੋਂ ਸੱਖਣੇ ਹਨ।

  ਅਕਾਲੀ ਆਗੂ ਨੇ ਕਿਹਾ ਕਿ ਭਾਵੇਂ ਸਮਾਜ ਦੇ ਇਕ ਛੋਟੇ ਤੇ ਅੰਸ਼ਕ ਵਰਗ ਨੁੰ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ ਪਰ ਅਸਲੀਅਤ ਇਹ ਹੈ ਕਿ ਵੱਡੀ ਗਿਣਤੀ ਵਿਚ ਲੋਕ ਜਿਹਨਾਂ ਦੇ ਘਰ ਵਿਚ ਕੋਈ ਸਰਕਾਰੀ ਮੁਲਾਜ਼ਮ, ਪੈਨਸ਼ਨਰ, ਡਾਕਟਰ, ਇੰਜੀਨੀਅਰ, ਚਾਰਟਡ ਅਕਾਉਂਟੈਂਟ ਜਾਂ ਕੋਈ ਹੋਰ ਪ੍ਰੋਫੈਸ਼ਨਲ ਵਿਅਕਤੀ ਹੈ, ਉਸ ਸਕੀਮ ਦਾ ਲਾਭ ਨਹੀਂ ਲੈ ਸਕੇਗਾ।

  ਉਹਨਾਂ ਕਿਹਾ ਕਿ ਸਕੀਮ ਵਿਚ ਇਕ ਹੋਰ ਵੀ ਚਲਾਕੀ ਵਰਤੀ ਗਈ ਹੈ ਕਿ ਖਪਤਕਾਰ ਸਿਰਫ ਹਰ ਮਹੀਨੇ 300 ਯੂਨਿਟ ਬਿਜਲੀ ਖਪਤ ਕਰ ਸਕੇਗਾ, ਜੇਕਰ ਇਕ ਮਹੀਨੇ ਦੀ ਖਪਤ 300 ਤੋਂ ਵਧੀ ਤਾਂ ਬਿਲਿੰਗ ਵੱਖਰੇ ਤਰੀਕੇ ਹੋਵੇਗੀ ਤੇ ਦੋ ਮਹੀਨਿਆਂ ਵਿਚ 600 ਯੁਨਿਟ ਦੀ ਸ਼ਰਤ ਵੱਖਰੀ ਜਿਸ ਮੁਤਾਬਕ ਹਰ ਮਹੀਨੇ ਦੀ ਖਪਤ 300 ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।  ਅਕਾਲੀ ਆਗੂ ਨੇ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬੀਆਂ ਨਾਲ ਵੱਡਾ ਧੋਖਾ ਹੈ ਤੇ ਨਾ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਬਲਕਿ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਹਨਾਂ ਨੇ ਇਸ ਸਕੀਮ ਦਾ ਵਾਅਦਾ ਕੀਤਾ ਸੀ, ਨੂੰ ਵੀ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਤੇ ਸਕੀਮ ਦਾ ਲਾਭ ਲੈਣ ਲਈ ਸ਼ਰਤਾਂ ਖਤਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

  Published by:Ashish Sharma
  First published:

  Tags: Bhagwant Mann, Daljit Cheema, PSPCL, Shiromani Akali Dal