ਪੰਜਾਬ ਦੇ ਤਰਨਤਾਰਨ ਜ਼ਿਲੇ ਦੇ ਚੋਹਲਾ ਸਾਹਿਬ ਕਸਬੇ ਵਿੱਚ ਲੁਟੇਰਿਆਂ ਵੱਲੋਂ ਇੱਕ 18 ਸਾਲਾ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮੰਗਲਵਾਰ ਨੂੰ ਇਸ ਨੌਜਵਾਨ ਦਾ ਜਨਮਦਿਨ ਵੀ ਸੀ। ਲੁਟੇਰੇ ਨੌਜਵਾਨ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਨੌਜਵਾਨ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਹੱਤਿਆ ਕਰ ਦਿੱਤੀ।
ਮ੍ਰਿਤਕ ਨੌਜਵਾਨ ਦਾ ਨਾਮ ਯੁਵਰਾਜ ਸਿੰਘ ਸੀ। ਯੁਵਰਾਜ ਦਾ ਮੰਗਲਵਾਰ ਨੂੰ ਜਨਮਦਿਨ ਸੀ ਅਤੇ ਪਰਿਵਾਰ ਨੇ ਜਨਮਦਿਨ 'ਤੇ ਤੋਹਫੇ ਵਜੋਂ ਉਸ ਨੂੰ ਇਕ ਮੋਬਾਈਲ ਗਿਫਟ ਦਿੱਤਾ ਸੀ। ਯੁਵਰਾਜ ਹਰ ਰੋਜ਼ ਘਰੋਂ ਦੌੜ ਲਗਾਉਣ ਜਾਂਦ ਹੁੰਦਾ ਸੀ, ਕਿਉਂਕਿ ਉਸਦਾ ਸੁਪਨਾ ਭਾਰਤੀ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਸੀ। ਯੁਵਰਾਜ ਮੰਗਲਵਾਰ ਰਾਤ ਨੂੰ ਆਪਣੇ ਘਰੋਂ ਨਵੇਂ ਮੋਬਾਈਲ ਦੇ ਨਾਲ ਦੌੜ ਲਈ ਗਿਆ ਸੀ। ਰਸਤੇ ਵਿਚ ਲੁਟੇਰਿਆਂ ਨੇ ਉਸ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ
ਨੌਜਵਾਨ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਛੇਤੀ ਕਾਤਲਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕਰੇ। ਤਰਨਤਾਰਨ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ ਅਪਰਾਧ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ 2 ਮਹੀਨਿਆਂ ਵਿਚ 50 ਤੋਂ ਵੱਧ ਲੁੱਟਾਂ ਖੋਹਾਂ ਅਤੇ ਕਤਲ ਦੇ ਦੋ ਦਰਜਨ ਦੇ ਕਰੀਬ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਵੱਧ ਰਹੇ ਅਪਰਾਧਿਕ ਕੇਸਾਂ ਕਾਰਨ ਪੁਲਿਸ ਕਾਰਵਾਈ ਦੇ ਘੇਰੇ ਵਿਚ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Punjab Police, Snatch, Tarn taran