Home /News /punjab /

ਹਫਤੇ 'ਚ 472 ਨਸ਼ਾ ਤਸਕਰ ਗ੍ਰਿਫਤਾਰ, ਹੁਣ ਇਸ ਧੰਦੇ 'ਚ ਔਰਤਾਂ ਦੀ ਹੋ ਰਹੀ ਹੈ ਵਰਤੋਂ

ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਲੰਘੇ ਇੱਕ ਹਫ਼ਤੇ ਦੌਰਾਨ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ 354 ਕੇਸ ਦਰਜ ਕਰ ਕੇ 472 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 5.53 ਕਿਲੋ ਹੈਰੋਇਨ, 21.9 ਕਿਲੋ ਅਫੀਮ, 21.5 ਕਿਲੋ ਗਾਂਜਾ, 6 ਕੁਇੰਟਲ ਭੁੱਕੀ ਅਤੇ 1.46 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ ਟੀਕੇ/ਮੈਡੀਕਲ ਨਸ਼ੇ ਦੀਆਂ ਸ਼ੀਸ਼ੀਆਂ ਜ਼ਬਤ ਕਰਨ ਤੋਂ ਇਲਾਵਾ 23.37 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹੋਰ ਪੜ੍ਹੋ ...
 • Share this:

  ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਪੁਲਿਸ ਵੱਲੋਂ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਅਤੇ ਨਾਕਾਬੰਦੀ ਤੋਂ ਬਾਅਦ ਅਮਲ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਅਤੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਸਾਰੇ ਸੀਪੀ/ਐੱਸਐੱਸਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨ ਤੋਂ ਇਲਾਵਾ ਗ਼ੈਰ-ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰ ਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

  ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਸੂਬੇ ਵਿੱਚ ਤਸਕਰੀ ਲਈ ਔਰਤਾਂ ਦੀ ਵਰਤੋਂ ਵੱਧ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਔਰਤਾਂ 'ਤੇ ਸ਼ੱਕ ਦੀ ਗੁੰਜਾਇਸ਼ ਘੱਟ ਹੈ, ਇਸ ਲਈ ਤਸਕਰ ਹੁਣ ਨਸ਼ਾ ਤਸਕਰੀ ਲਈ ਲੋੜਵੰਦ ਔਰਤਾਂ ਦੀ ਵਰਤੋਂ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਪਿਛਲੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਲੋੜੀਂਦੇ 141 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

  ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਲਈ ਬਰਨਾਲਾ ਪੁਲਿਸ ਵੱਲੋਂ ਚਾਰ ਰੋਜ਼ਾ ਬਾਸਕਟਬਾਲ ਲੀਗ ਕਰਵਾਈ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਡੀਜੀਪੀ ਨੇ ਉੱਚ ਅਧਿਕਾਰੀਆਂ ਨੂੰ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ। ਉਨ੍ਹਾਂ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਕਪਤਾਨਾਂ ਨੂੰ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ।
  Published by:Gurwinder Singh
  First published:

  Tags: Drug, Drug deaths in Punjab, Drug Mafia, Drug Overdose Death

  ਅਗਲੀ ਖਬਰ