• Home
  • »
  • News
  • »
  • punjab
  • »
  • PUNJAB AND HARYANA WEATHER CHECK WEATHER FORECAST IN YOUR CITY AP

Weather Report: ਜਾਣੋ ਤੁਹਾਡੇ ਸ਼ਹਿਰ ਚ ਮੌਸਮ ਦਾ ਕੀ ਹੈ ਮਿਜ਼ਾਜ

ਪੰਜਾਬ ‘ਚ ਮੌਜੂਦਾ ਸਮੇਂ ‘ਚ ਵੱਧ ਤੋਂ ਵੱਧ ਤਾਪਮਾਨ 29.8 ਡਿਗਰੀ ਸੈਲਸੀਅਸ ਦੱਸਿਆ ਜਾ ਰਿਹਾ ਹੈ, ਜਦਕਿ ਘੱਟੋ ਘੱਟ ਤਾਪਮਾਨ 5.8 ਡਿਗਰੀ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ‘ਚ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ, ਜਦਕਿ ਘੱਟੋ ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

Weather Report: ਜਾਣੋ ਤੁਹਾਡੇ ਸ਼ਹਿਰ ਚ ਮੌਸਮ ਦਾ ਕੀ ਹੈ ਮਿਜ਼ਾਜ?

  • Share this:
    ਇੱਕ ਪਾਸੇ ਜਿੱਥੇ ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਦਾ ਮਿਜ਼ਾਜ ਵੀ ਤੇਜ਼ੀ ਨਾਲ ਬਦਲ ਰਿਹਾ ਹੈ। ਪੰਜਾਬ ‘ਚ ਸਿਆਸੀ ਮਾਹੌਲ ਭਾਵੇਂ ਗਰਮ ਹੋਵੇ, ਪਰ ਹਵਾਵਾਂ ਜ਼ਰੂਰ ਦਿਨੋਂ ਦਿਨ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਇਕੱਲੇ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਉੱਤਰ ਭਾਰਤ ਵਿੱਚ ਪਾਰਾ ਲਗਾਤਾਰ ਹੇਠਾਂ ਡਿੱਗਦਾ ਜਾ ਰਿਹਾ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ।

    ਪੰਜਾਬ ‘ਚ ਮੌਜੂਦਾ ਸਮੇਂ ‘ਚ ਵੱਧ ਤੋਂ ਵੱਧ ਤਾਪਮਾਨ 29.8 ਡਿਗਰੀ ਸੈਲਸੀਅਸ ਦੱਸਿਆ ਜਾ ਰਿਹਾ ਹੈ, ਜਦਕਿ ਘੱਟੋ ਘੱਟ ਤਾਪਮਾਨ 5.8 ਡਿਗਰੀ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ‘ਚ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ, ਜਦਕਿ ਘੱਟੋ ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

    ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਹਫ਼ਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਯਾਨਿ ਕਿ ਅਗਲੇ ਕੁੱਝ ਦਿਨਾਂ ਤੱਕ ਸੁੱਕੀ ਠੰਢ ਪੈਂਦੀ ਰਹੇਗੀ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਬੀਤੇ ਦਿਨ ਅੰਮ੍ਰਿਤਸਰ, ਜਲੰਧਰ, ਆਦਮਪੁਰ ਤੇ ਲੁਧਿਆਣਾ ‘ਚ ਹਲਕੀ ਧੁੰਦ ਪਈ, ਜਿਸ ਕਾਰਨ ਥੋੜ੍ਹੀ ਠੰਢਕ ਮਹਿਸੂਸ ਕੀਤੀ ਗਈ। ਇਸ ਦੇ ਨਾਲ ਹੀ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

    ਮੌਸਮ ਵਿਭਾਗ ਦਾ ਕਹਿਣੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਥੋੜ੍ਹੀ ਜਲਦੀ ਠੰਢ ਪੈਣੀ ਸ਼ੁਰੂ ਹੋ ਗਈ ਹੈ, ਪਰ ਇਹ ਸਮੇਂ ਦੀ ਠੰਢ ਹਰ ਤਰ੍ਹਾਂ ਦੀ ਫ਼ਸਲ ਤੇ ਸਬਜ਼ੀਆਂ ਲਈ ਵੀ ਫ਼ਾਇਦੇਮੰਦ ਹੈ। ਇਸ ਦੇ ਨਾਲ ਜੇਕਰ ਮੀਂਹ ਪੈ ਜਾਵੇ ਤਾਂ ਫ਼ਸਲਾਂ ਨੂੰ ਹੋਰ ਵੀ ਜ਼ਿਆਦਾ ਫ਼ਾਇਦਾ ਹੋਵੇਗਾ। ਦੂਜੇ ਪਾਸੇ, ਉੱਤਰੀ ਕਸ਼ਮੀਰ ਵਿੱਚ ਹਲਕੀ ਬਰਫ਼ਬਾਰੀ ਦਾ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜੇਕਰ ਪਹਾੜਾਂ ‘ਤੇ ਬਰਫ਼ ਪੈਂਦੀ ਹੈ ਤਾਂ ਜ਼ਾਹਰ ਹੈ ਕਿ ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਤੇ ਪਵੇਗਾ।
    Published by:Amelia Punjabi
    First published:
    Advertisement
    Advertisement