Home /News /punjab /

ਸਾਬਕਾ ਕਾਂਗਰਸੀ ਮੰਤਰੀ ਜੋਗਿੰਦਰ ਸਿੰਘ ਮਾਨ 'ਆਪ' ਵਿਚ ਸ਼ਾਮਲ

ਸਾਬਕਾ ਕਾਂਗਰਸੀ ਮੰਤਰੀ ਜੋਗਿੰਦਰ ਸਿੰਘ ਮਾਨ 'ਆਪ' ਵਿਚ ਸ਼ਾਮਲ

  • Share this:
    ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਫਗਵਾੜਾ ਤੋਂ 'ਆਪ' ਦੇ ਉਮੀਦਵਾਰ ਹੋ ਸਕਦੇ ਹਨ।

    ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।

    ਇਸ ਤੋਂ ਪਹਿਲਾਂ ਅਸਤੀਫਾ ਦੇਣ ਸਮੇਂ ਜੋਗਿੰਦਰ ਮਾਨ ਨੇ ਕਿਹਾ ਕਿ ਕਾਂਗਰਸ ਵੱਲੋਂ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਉਹ ਦੁਖੀ ਹਨ।

    ਸ੍ਰੀ ਮਾਨ 1985, 1992, 2002 ਵਿੱਚ ਫਗਵਾੜਾ ਤੋਂ ਵਿਧਾਇਕ ਰਹੇ ਤੇ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਹਨ।


    ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕੈਪਟਨ ਤੇ ਸਿੱਧੂ ਵਰਗੇ ਮਹਾਰਾਜਿਆਂ, ਅਮੀਰਾਂ ਤੇ ਮੌਕਾਪ੍ਰਸਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਪਾਰਟੀ ਵਿੱਚ ਪਨਾਹ ਦੇਣ ਕਾਰਨ ਉਨ੍ਹਾਂ ਦਾ ਜ਼ਮੀਰ ਹੁਣ ਪਾਰਟੀ ’ਚ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ।
    Published by:Gurwinder Singh
    First published:

    Tags: Aam Aadmi Party, AAP Punjab, Assembly Elections 2022, Punjab Assembly Polls 2022, Punjab Election 2022

    ਅਗਲੀ ਖਬਰ