Home /News /punjab /

Punjab Election 2022: ਪ੍ਰਿਅੰਕਾ ਗਾਂਧੀ ਵੱਲੋਂ ਪੰਜਾਬ ਦੇ ਖੇਤਾਂ ਦੀ ਸੈਰ, ਮੋਟਰ ਉਤੇ ਪੀਤੀ ਚਾਹ

Punjab Election 2022: ਪ੍ਰਿਅੰਕਾ ਗਾਂਧੀ ਵੱਲੋਂ ਪੰਜਾਬ ਦੇ ਖੇਤਾਂ ਦੀ ਸੈਰ, ਮੋਟਰ ਉਤੇ ਪੀਤੀ ਚਾਹ

ਪ੍ਰਿਅੰਕਾ ਗਾਂਧੀ ਵੱਲੋਂ ਪੰਜਾਬ ਦੇ ਖੇਤਾਂ ਦੀ ਸੈਰ, ਮੋਟਰ ਉਤੇ ਪੀਤੀ ਚਾਹ

ਪ੍ਰਿਅੰਕਾ ਗਾਂਧੀ ਵੱਲੋਂ ਪੰਜਾਬ ਦੇ ਖੇਤਾਂ ਦੀ ਸੈਰ, ਮੋਟਰ ਉਤੇ ਪੀਤੀ ਚਾਹ

 • Share this:
  ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਅੱਜ ਪੰਜਾਬ ਦੌਰੇ ਉਤੇ ਹਨ। ਸੰਗਰੂਰ ਵਿਚ ਉਹ ਖੇਤਾਂ ਵਿਚ ਸੈਰ ਕਰਦੇ ਨਜ਼ਰ ਆਏ। ਇਸ ਮੌਕੇ ਉਨ੍ਹਾਂ ਨੇ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਸਣੇ ਹੋਰ ਆਗੂ ਵੀ ਮੌਜੂਦ ਸਨ।

  ਪ੍ਰਿਅੰਕਾ ਗਾਂਧੀ ਨੇ ਕਣਕ ਦੇ ਖੇਤਾਂ ਵਿਚ ਗੇੜਾ ਮਾਰਿਆ ਤੇ ਮੋਟਰ ਉਤੇ ਬੈਠ ਕੇ ਚਾਹ ਵੀ ਪੀਤੀ। ਇਸ ਤੋਂ ਪਹਿਲਾਂ ਸੰਬੋਧਨ ਵਿਚ ਅੱਜ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ (Priyanka Gandhi Vadra ) ਨੇ ਆਮ ਆਦਮੀ ਪਾਰਟੀ 'ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸਿੱਧਾ ਨਿਸ਼ਾਨਾ ਸਾਧਿਆ।

  ਪ੍ਰਿਅੰਕਾ ਗਾਂਧੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਵਿਚੋਂ ਨਿਕਲੀ ਪਾਰਟੀ ਹੈ। 'ਆਪ' ਨੇ ਦਿੱਲੀ 'ਚ ਵਿਦਿਅਕ ਅਤੇ ਸਿਹਤ ਸੰਸਥਾਵਾਂ ਲਈ ਕੁਝ ਨਹੀਂ ਕੀਤਾ। ਇਹ ਸਿਰਫ਼ ਇੱਕ ਦਿਖਾਵਾ ਹੈ। ਇਸ ਲਈ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਦਾ ਸੱਚ ਜਾਣਨਾ ਬਹੁਤ ਜ਼ਰੂਰੀ ਹੈ।

  ਪ੍ਰਿਯੰਕਾ ਗਾਂਧੀ ਪੰਜਾਬ ਦੇ ਕੋਟਕਪੂਰਾ ਵਿੱਚ ਨਵੀਂ ਸੋਚ ਨਵਾਂ ਪੰਜਾਬ ਰੈਲੀ ਨੂੰ ਸੰਬੋਧਨ ਕਰ ਰਹੀ ਸੀ।

  ਇਸ ਦੇ ਨਾਲ ਹੀ ਪ੍ਰਿਅੰਕਾ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਚੱਲ ਰਹੀ ਸੀ। ਇਸ ਲਈ ਪਾਰਟੀ ਨੇ ਮੁੱਖ ਮੰਤਰੀ ਬਦਲ ਦਿੱਤਾ।

  ਪ੍ਰਿਯੰਕਾ ਗਾਂਧੀ ਨੇ ਇੱਕ ਵਾਰ ਫਿਰ ਸੀਐਮ ਚਰਨਜੀਤ ਸਿੰਘ ਚੰਨੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਇੱਕ ਗਰੀਬ ਅਤੇ ਦਲਿਤ ਮੁੱਖ ਮੰਤਰੀ ਚੁਣਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀ ਸਰਕਾਰ ਪੰਜਾਬ ਤੋਂ ਚਲਾਈ ਜਾਵੇ। ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।
  Published by:Gurwinder Singh
  First published:

  Tags: Assembly Elections 2022, Channi, Charanjit Singh Channi, Priyanka Gandhi, Punjab Assembly election 2022, Punjab Assembly Polls 2022, Punjab Election 2022

  ਅਗਲੀ ਖਬਰ