Home /News /punjab /

ਸਾਡੀ ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਸਰਕਾਰੀ ਨੌਕਰੀਆਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ: ਚੰਨੀ

ਸਾਡੀ ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਸਰਕਾਰੀ ਨੌਕਰੀਆਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ: ਚੰਨੀ

ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਸਰਕਾਰੀ ਨੌਕਰੀਆਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ: ਚੰਨੀ (ਫਾਇਲ ਫੋਟੋ)

ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਸਰਕਾਰੀ ਨੌਕਰੀਆਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ: ਚੰਨੀ (ਫਾਇਲ ਫੋਟੋ)

  • Share this:
    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਜੇਕਰ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਜਿੱਤ ਕੇ ਮੁੜ ਸੱਤਾ ਵਿਚ ਆ ਜਾਂਦੀ ਹੈ ਤਾਂ ਪਹਿਲੇ ਹੀ ਸਾਲ ਵਿਚ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ।

    ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ‘ਆਪ’ ਵੱਲੋਂ ਮੇਰੇ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਨੇ ਅਪਰਾਧਿਕ ਪਿਛੋਕੜ ਵਾਲੇ ਕਈ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ।

    ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਨੇ ਕਈ ਅਜਿਹੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ ਜਿਨ੍ਹਾਂ ਨੂੰ ਹੋਰਨਾਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤਾ ਸੀ।

    ਉਨ੍ਹਾਂ ਕਿਹਾ ਕਿ ‘ਆਪ’ ਨੇ 44 ਹੋਰ ਸਿਆਸੀ ਪਾਰਟੀਆਂ ਤੋਂ ਆਏ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਹਰ ਤੀਜੇ-ਚੌਥੇ ਉਮੀਦਵਾਰ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ।
    Published by:Gurwinder Singh
    First published:

    Tags: Assembly Elections 2022, Channi, Charanjit Singh Channi, Congress, Punjab Assembly election 2022, Punjab congess, Punjab Election 2022

    ਅਗਲੀ ਖਬਰ