
( ਫਾਈਲ ਫੋਟੋ)
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਤੇ 22 ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਵਿਚ ਗੱਠਜੋੜ ਹੋ ਸਕਦਾ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। 'ਆਪ' ਦੇ 100 ਉਮੀਦਵਾਰਾਂ ਦੇ ਐਲਾਨ 'ਤੇ ਉਨ੍ਹਾਂ ਕਿਹਾ ਕਿ ਉਹ ਉਮੀਦਵਾਰ ਬਦਲ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਾਡੇ ਕਰੀਬ 60 ਉਮੀਦਵਾਰਾਂ ਦੀ ਸੂਚੀ ਤਿਆਰ ਹੈ, ਜੇਕਰ ਗਠਜੋੜ ਨਹੀਂ ਹੁੰਦਾ ਤਾਂ ਅਸੀਂ 117 ਸੀਟਾਂ 'ਤੇ ਚੋਣ ਲੜਾਂਗੇ।
ਉਨ੍ਹਾਂ ਸਾਫ ਕੀਤਾ ਕਿ ਮੈਂ ਕਦੇ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਆਖਿਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।