Home /News /punjab /

ਜੇਲ੍ਹਾਂ ਵਿੱਚ ਮੋਬਾਈਲ ਮਿਲਣਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਜੇਲ੍ਹ ਮੰਤਰੀ ਦੀ ਨਾਕਾਮੀ ਦਾ ਨਤੀਜਾ: ਅਸ਼ਵਨੀ ਸ਼ਰਮਾ

ਜੇਲ੍ਹਾਂ ਵਿੱਚ ਮੋਬਾਈਲ ਮਿਲਣਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਜੇਲ੍ਹ ਮੰਤਰੀ ਦੀ ਨਾਕਾਮੀ ਦਾ ਨਤੀਜਾ: ਅਸ਼ਵਨੀ ਸ਼ਰਮਾ

ਜੇਲ੍ਹਾਂ ਵਿੱਚ ਮੋਬਾਈਲ ਮਿਲਣਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਜੇਲ੍ਹ ਮੰਤਰੀ ਦੀ ਨਾਕਾਮੀ ਦਾ ਨਤੀਜਾ: ਅਸ਼ਵਨੀ ਸ਼ਰਮਾ

ਜੇਲ੍ਹਾਂ ਵਿੱਚ ਮੋਬਾਈਲ ਮਿਲਣਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਜੇਲ੍ਹ ਮੰਤਰੀ ਦੀ ਨਾਕਾਮੀ ਦਾ ਨਤੀਜਾ: ਅਸ਼ਵਨੀ ਸ਼ਰਮਾ

ਮਾਨ ਸਰਕਾਰ ਦਾ ਦਾਵਾ ਆਰਥਿਕ ਹਾਲਤ ਸੁਧਰੀ, ਸ਼ਰਮਾ ਦਾ ਸਵਾਲ: ਜੇਕਰ ਆਰਥਿਕ ਹਾਲਤ ਸੁਧਰੀ ਤਾਂ ਭਗਵੰਤ ਮਾਨ ਨੇ 10,739 ਕਰੋੜ ਦਾ ਕਰਜ਼ਾ ਕਿਉਂ ਲਿਆ?

 • Share this:
  ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੇ ਪੰਜ ਮੰਤਰੀਆਂ ਵੱਲੋਂ ਮਾਨ ਸਰਕਾਰ ਦੇ ਪੰਜ ਮਹੀਨਿਆਂ ਦੇ ਰਿਪੋਰਟ ਕਾਰਡ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੇ ਝੂਠੇ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਦੇ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਪੰਜ ਮਹੀਨਿਆਂ ਵਿੱਚ 12,339 ਕਰੋੜ ਰੁਪਏ ਦਾ ਕਰਜ਼ਾ ਵਾਪਸ ਕਰ ਦਿੱਤਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ 10,739 ਕਰੋੜ ਦਾ ਕਰਜ਼ਾ ਕਿਉਂ ਲਿਆ, ਇਹ ਜਨਤਾ ਨੂੰ ਕਿਉਂ ਨਹੀਂ ਦੱਸਿਆ? ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਰੀਬ 3 ਲੱਖ ਕਰੋੜ ਦੇ ਕਰਜ਼ੇ ਹੇਠ ਹੈ। ਅਜਿਹੇ ਵਿੱਚ ਭਗਵੰਤ ਮਾਨ ਵੱਲੋਂ ਲਿਆ ਜਾ ਰਿਹਾ ਕਰਜ਼ਾ ਪੰਜਾਬ ਨੂੰ ਸ੍ਰੀਲੰਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੀ ਮਾਲੀ ਹਾਲਤ ਪਹਿਲਾਂ ਨਾਲੋਂ ਕਾਫੀ ਮਜ਼ਬੂਤ ਹੋ ਗਈ ਹੈ। ਅਸ਼ਵਨੀ ਸ਼ਰਮਾ ਨੇ ਸਵਾਲ ਕੀਤਾ ਕਿ ਜੇਕਰ ਮਾਨ ਸਰਕਾਰ ਦੀ ਮਾਲੀ ਹਾਲਤ ਸੁਧਰੀ ਹੈ ਤਾਂ ਭਗਵੰਤ ਮਾਨ ਨੇ ਕਰਜ਼ਾ ਕਿਉਂ ਲਿਆ ਅਤੇ ਕੇਂਦਰ ਸਰਕਾਰ ਤੋਂ ਵਾਰ-ਵਾਰ ਆਰਥਿਕ ਮਦਦ ਕਿਉਂ ਮੰਗ ਰਹੇ ਹਨ?

  ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਮਾੜੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਚੋਣਾਂ 'ਚ ਅਤੇ ਚੋਣਾਂ ਤੋਂ ਬਾਅਦ ਵੀ ਦਿੱਲੀ ਦੇ ਮਾਡਲ ਸਕੂਲ ਸਿਸਟਮ ਨੂੰ ਪੰਜਾਬ 'ਚ ਲਾਗੂ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੇ ਸਨ। ਪਰ ਸ਼ਾਇਦ ਇਨ੍ਹਾਂ ਦੋਵਾਂ ਨੂੰ ਇਹ ਨਹੀਂ ਪਤਾ ਕਿ ਪੰਜਾਬ ਵਿੱਚ ਕਿੰਨੇ ਸਰਕਾਰੀ ਸਕੂਲ ਹਨ ਅਤੇ ਉਨ੍ਹਾਂ ਵਿੱਚ ਕਿੰਨੇ ਅਧਿਆਪਕ ਕੰਮ ਕਰ ਰਹੇ ਹਨ? ਕਿੰਨੇ ਸਕੂਲ ਇੱਕ ਅਧਿਆਪਕ ਦੇ ਸਹਾਰੇ ਚੱਲ ਰਹੇ ਹਨ? ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਕਿਹੋ ਜਿਹਾ ਹੈ?

  ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਜਾਣ 'ਤੇ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਦੀ ਥਾਂ 'ਤੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਾਉਣ ਲਈ ਕਿਹਾ ਸੀ, ਫਿਰ ਤੁਸੀਂ ਮੁਹੱਲਾ ਕਲੀਨਿਕਾਂ ਵਿੱਚ ਕਿਉਂ ਆਪਣੀਆਂ ਦੋ-ਦੋ ਫੋਟੋਆਂ ਲਗਵਾਈਆਂ ਹਨ? ਕੀ ਭਗਵੰਤ ਮਾਨ ਨੂੰ ਹੁਣ ਆਪਣੀ ਪਬਲੀਸਿਟੀ ਘੱਟਦੀ ਨਜ਼ਰ ਆ ਰਹੀ ਹੈ? ਸ਼ਰਮਾ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹਣ ਦੀ ਕੀ ਲੋੜ ਸੀ, ਜਦੋਂ ਪੰਜਾਬ ਦੇ ਹਰ ਖੇਤਰ ਵਿੱਚ ਪਹਿਲਾਂ ਹੀ ਸਰਕਾਰੀ ਹਸਪਤਾਲ ਅਤੇ ਸਰਕਾਰੀ ਡਿਸਪੈਂਸਰੀਆਂ ਬਣੀਆਂ ਹੋਈਆਂ ਹਨ, ਜਿਨ੍ਹਾਂ ਦੀ ਹਾਲਤ ਪੰਜ ਮਹੀਨਿਆਂ ਵਿੱਚ ਬਦਤਰ ਹੋ ਚੁੱਕੀ ਹੈ। ਇਨ੍ਹਾਂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਨਾ ਤਾਂ ਮਰੀਜ਼ਾਂ ਲਈ ਦਵਾਈਆਂ ਹਨ ਅਤੇ ਨਾ ਹੀ ਇਹਨਾਂ ਦੀ ਸਾਂਭ-ਸੰਭਾਲ ਦਾ ਕੋਈ ਸਾਧਨ। ਮਾਨ ਸਰਕਾਰ ਇਨ੍ਹਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਦਵਾਈਆਂ ਤੇ ਹੋਰ ਵਸਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਸਕੀਮ ਤਹਿਤ ਭੇਜੇ ਗਏ ਫੰਡਾਂ ਨੂੰ ਮਾਨ ਸਰਕਾਰ ਆਪਣੀਆਂ ਸਕੀਮਾਂ ਦਾ ਨਾਮ ਦੇ ਕੇ ਫੰਡਾਂ ਦੀ ਦੁਰਵਰਤੋਂ ਕਰਕੇ ਲੋਕਾਂ ਨਾਲ ਝੂਠ ਬੋਲ ਰਹੀ ਹੈ। ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਹਸਪਤਾਲਾਂ ਦੇ ਨੀਂਹ ਪੱਥਰ ਰੱਖਣ 'ਤੇ ਸਵਾਲ ਚੁੱਕਦੀਆਂ ਕਿਹਾ ਕਿ ਨਵੇਂ ਹਸਪਤਾਲ ਬਣਾਉਣਾ ਕੇਂਦਰ ਸਰਕਾਰ ਦਾ ਪ੍ਰਾਜੈਕਟ ਹੈ, ਪੰਜਾਬ ਸਰਕਾਰ ਦਾ ਨਹੀਂ।

  ਅਸ਼ਵਨੀ ਸ਼ਰਮਾ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਜੇਲ੍ਹ ਮੰਤਰੀ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਸਵਾਲ ਕੀਤਾ ਕਿ ਪੰਜਾਬ ਵਿੱਚ ਜੇਲ੍ਹ ਮੰਤਰੀ ਤੁਹਾਡਾ ਅਤੇ ਗ੍ਰਹਿ ਵਿਭਾਗ ਅਧੀਨ ਜੇਲ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਤੁਹਾਡੇ ਕੋਲ ਹੈ। ਫਿਰ ਜੇਲ ‘ਚ ਮੋਬਾਈਲ ਕਿਵੇਂ ਪਹੁੰਚਿਆ? ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਜੇਲ੍ਹ ਮੰਤਰੀ ਦੀ ਨਾਕਾਮੀ ਦਾ ਨਤੀਜਾ ਹੈ।

  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਤੋਂ ਚੱਲ ਰਹੇ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਉਥੇ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ। ਮਾਨ ਸਰਕਾਰ ਨੇ ਸੇਵਾ ਕੇਂਦਰਾਂ ਦੇ ਸੁੰਦਰੀਕਰਨ 'ਤੇ ਲੱਖਾਂ ਰੁਪਏ ਪ੍ਰਤੀ ਕਲੀਨਿਕ ਦੇ ਹਿਸਾਬ ਨਾਲ 20 ਕਰੋੜ ‘ਤੋਂ ਵੀ ਵਧ ਰੁਪਏ ਖਰਚ ਕੀਤੇ ਹਨ। ਜੀਐਸਟੀ ਕੁਲੈਕਸ਼ਨ ਵਧਾਉਣ ਦੇ ਮਾਮਲੇ ਵਿੱਚ ਸ਼ਰਮਾ ਨੇ ਮਾਨ ਸਰਕਾਰ ਨੂੰ ਸਵਾਲ ਕੀਤਾ ਕਿ ਜਦੋਂ ਕੇਂਦਰ ਸਰਕਾਰ ਨੇ ਜੀਐਸਟੀ ਕੁਲੈਕਸ਼ਨ ਵਧਣ ਦੀ ਗੱਲ ਕੀਤੀ ਸੀ ਤਾਂ ਰਾਘਵ ਚੱਡਾ ਨੇ ਪਾਰਲੀਮੈਂਟ ਵਿੱਚ ਕਿਹਾ ਸੀ ਕਿ ਇੰਫੁਲੇਸ਼ਨ ਵਧੀ ਹੈ ਤਾਂ ਮੁੱਖ ਮੰਤਰੀ ਅਤੇ ਰਾਘਵ ਚੱਡਾ ਦੱਸਣ ਕਿ ਕੀ ਪੰਜਾਬ ਇਸ ਸਬ ‘ਤੋਂ ਵਖਰਾ ਹੈ? ਇਹ ਲੋਕ ਕੇਂਦਰ ਸਰਕਾਰ ਦੇ ਅੰਕੜਿਆਂ ਨਾਲ ਛੇੜਛਾੜ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਆਪਣੀ ਰਾਜਨੀਤੀ ਕਰ ਰਹੇ ਹਨ।

  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ ਲਾਲੀਪਾਪ ਦੇ ਰਹੀ ਹੈ, ਜਦਕਿ ਇਸ ਦੀ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਪੰਜਾਬ ਦਾ ਬਿਜਲੀ ਵਿਭਾਗ ਪਹਿਲਾਂ ਹੀ ਹਜ਼ਾਰਾਂ ਕਰੋੜਾਂ ਦੇ ਬੋਝ ਹੇਠ ਦੱਬਿਆ ਹੋਇਆ ਹੈ। ਲੋਕਾਂ ਨੂੰ ਆ ਰਹੇ ਬਿਜਲੀ ਬਿੱਲਾਂ 'ਚ ਪੰਜਾਬ ਸਰਕਾਰ ਸੁਰੱਖਿਆ ਦੇ ਨਾਂ 'ਤੇ ਮੋਟੀਆਂ ਰਕਮਾਂ ਵਸੂਲ ਰਹੀ ਹੈ। ਪੰਜਾਬ ਦੀਆਂ ਮਾਸੂਮ ਔਰਤਾਂ ਅੱਜ ਵੀ 1000 ਰੁਪਏ ਮਹੀਨਾ ਮਿਲਣ ਦੀ ਉਡੀਕ ਕਰ ਰਹੀਆਂ ਹਨ।  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਈ.ਟੀ.ਟੀ ਅਤੇ ਟੈਟ ਪਾਸ ਅਧਿਆਪਕ, ਰੋਡਵੇਜ਼ ਮੁਲਾਜ਼ਮ, ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮੇ ਸਮੇਤ ਹੋਰ ਕਈ ਜਥੇਬੰਦੀਆਂ, ਇੱਥੋਂ ਤੱਕ ਕਿ ਕਿਸਾਨ ਜਥੇਬੰਦੀਆਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਸੰਘਰਸ਼ ਕਰ ਰਹੀਆਂ ਹਨ। ਹੁਣ ਪੰਜਾਬ ਦੇ ਲੋਕਾਂ ਦਾ ਭਗਵੰਤ ਮਾਨ ਸਰਕਾਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ।
  Published by:Ashish Sharma
  First published:

  Tags: Ashwani Sharma, Bhagwant Mann, BJP, Harjot Bains, Jail, Mobile phone

  ਅਗਲੀ ਖਬਰ