Home /News /punjab /

ਕੇਜਰੀਵਾਲ ਨੂੰ ਖੁਸ਼ ਕਰਨ ਲਈ ਤੇਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ: ਅਸ਼ਵਨੀ ਸ਼ਰਮਾ

ਕੇਜਰੀਵਾਲ ਨੂੰ ਖੁਸ਼ ਕਰਨ ਲਈ ਤੇਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ: ਅਸ਼ਵਨੀ ਸ਼ਰਮਾ

ਕੇਜਰੀਵਾਲ ਨੂੰ ਖੁਸ਼ ਕਰਨ ਲਈ ਤੇਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ: ਅਸ਼ਵਨੀ ਸ਼ਰਮਾ (file photo)

ਕੇਜਰੀਵਾਲ ਨੂੰ ਖੁਸ਼ ਕਰਨ ਲਈ ਤੇਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ: ਅਸ਼ਵਨੀ ਸ਼ਰਮਾ (file photo)

ਪੰਜਾਬ ਬੀਜੇਪੀ ਪ੍ਰਧਾਨ ਸ਼ਰਮਾ ਨੇ ਕਿਹਾ ਕਿ  ਭਗਵੰਤ ਮਾਨ ਨੇ ਕੇਜਰੀਵਾਲ ਕੋਲ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ। ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਤੇਜਿੰਦਰ ਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 • Share this:

  ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫਤਾਰ ਕੀਤਾ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਮੰਦਭਾਗਾ ਦੱਸਿਆ ਹੈ।

  ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ 'ਤੇ ਲਾਏ ਗੰਭੀਰ ਦੋਸ਼ ਲਾਏ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਤੇਜਿੰਦਰ ਪਾਲ ਬੱਗਾ ਨਾਲ ਕੁੱਟਮਾਰ ਕੀਤੀ, ਫੋਨ ਵੀ ਖੋਹ ਲਿਆ।  ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਦੀ ਵਰਤੋਂ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਕੀਤੀ ਗਈ ਹੈ।  ਸ਼ਰਮਾ ਨੇ ਟਵਿਟ ਕੀਤਾ ਹੈ ਕਿ ਤੇਜਿੰਦਰ ਪਾਲ ਬੱਗਾ ਦਿੱਲੀ ਦਾ ਰਹਿਣ ਵਾਲਾ ਹੈ, ਪੰਜਾਬ ਪੁਲਿਸ ਨੇ ਕਿਸ ਆਧਾਰ 'ਤੇ ਬੱਗਾ ਨੂੰ ਗ੍ਰਿਫਤਾਰ ਕੀਤਾ  ਹੈ।


  ਪੰਜਾਬ ਬੀਜੇਪੀ ਪ੍ਰਧਾਨ ਸ਼ਰਮਾ ਨੇ ਕਿਹਾ ਕਿ  ਭਗਵੰਤ ਮਾਨ ਨੇ ਕੇਜਰੀਵਾਲ ਕੋਲ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਤੇਜਿੰਦਰ ਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


  ਅਸ਼ਵਨੀ ਸ਼ਰਮਾ ਦਾ ਇਲਜ਼ਾਮ ਸੋਸ਼ਲ ਮੀਡੀਆ 'ਤੇ ਅਰਵਿੰਦ ਕੇਜਰੀਵਾਲ ਦੇ ਕਈ ਅਜਿਹੇ ਸਟੇਟਸਮੈਨ ਹਨ ਜੋ ਪ੍ਰਧਾਨ ਮੰਤਰੀ ਦੇ ਖਿਲਾਫ ਹਨ। ਕੇਜਰੀਵਾਲ ਅਰਾਜਕਤਾ ਫੈਲਾ ਰਿਹਾ ਹੈ।


  ਦਿੱਲੀ ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੁੱਛਗਿੱਛ ਪ੍ਰਕਿਰਿਆ ਵਿੱਚ ਸ਼ਾਮਲ ਨਾ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਥੇ ਭਾਜਪਾ ਨੇਤਾਵਾਂ ਨੇ ਟਵੀਟ ਰਾਹੀਂ ਗੁੱਸਾ ਜ਼ਾਹਰ ਕੀਤਾ ਹੈ। ਭਾਜਪਾ ਆਗੂ ਕਪਿਲ ਮਿਸ਼ਰਾ ਨੇ ਦਾਅਵਾ ਕੀਤਾ ਕਿ ਪੰਜਾਬ ਪੁਲੀਸ ਦੇ 50 ਮੁਲਾਜ਼ਮ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਲੈ ਗਏ ਹਨ। ਇਸ ਦੇ ਨਾਲ ਹੀ ਆਦੇਸ਼ ਗੁਪਤਾ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਪੁਲਸ ਨੇ ਤਜਿੰਦਰ ਬੱਗਾ ਖਿਲਾਫ ਸਾਈਬਰ ਸੈੱਲ 'ਚ ਮਾਮਲਾ ਦਰਜ ਕੀਤਾ ਸੀ ਅਤੇ ਇਹ ਗ੍ਰਿਫਤਾਰੀ ਇਸੇ ਸਬੰਧ 'ਚ ਹੋਈ ਹੈ।

  Published by:Ashish Sharma
  First published:

  Tags: Arvind Kejriwal, Ashwani Sharma, Bhagwant Mann, Punjab BJP