Home /News /punjab /

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਭਾਜਪਾ ਦੀ ਭੂਮਿਕਾ ਹੁਣ ਚੌਕੀਦਾਰ ਦੀ ਹੋਵੇਗੀ, ਜਨਤਾ ਅਤੇ ਸਰਕਾਰ ਨੂੰ ਜਗਾਏਗੀ ਅਤੇ 'ਆਪ' ਦੀਆਂ ਗ੍ਰਾਂਟੀਆਂ 'ਤੇ ਰੱਖੇਗੀ ਨਜ਼ਰ: ਅਸ਼ਵਨੀ ਸ਼ਰਮਾ

 • Share this:

  ਚੰਡੀਗੜ੍ਹ- ਪੰਜਾਬ ਭਾਜਪਾ ਪ੍ਰਧਾਨ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀਆਂ ਤਸਵੀਰਾਂ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ ਉਤੇ ਸ਼ੇਅਰ ਕੀਤੀਆਂ ਹਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਸੀਟ ਤੋਂ ਜਿੱਤ ਲਈ ਵਧਾਈ ਦਿੱਤੀ ਹੈ। ਇਸ ਮੀਟਿੰਗ ਵਿੱਚ ਕੇਂਦਰ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੈ ਵੀ ਚਰਚਾ ਕੀਤੀ ਗਈ।

  ਇਸ ਮੌਕੇ ਅਸ਼ਵਨੀ ਸ਼ਰਮਾ ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਗਠਜੋੜ ਚੰਗਾ ਜਾਂ ਮਾੜਾ ਨਹੀਂ ਹੁੰਦਾ ਹੈ। ਅਸੀਂ ਇੱਕਠਿਆਂ ਹੋ ਕੇ ਚੋਣ ਲੜੀ ਹੈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਭਾਜਪਾ ਨੂੰ ਦਿੱਤੇ ਫਤਵੇ ਨੂੰ ਸਵੀਕਾਰ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਅਤੇ ਰਾਜਨੀਤੀ ਵਿੱਚ ਕੁਝ ਵੀ ਹੋ ਸਕਦਾ ਹੈ ਅਤੇ ਇਹੀ ਇਸਦੀ ਖ਼ੂਬਸੂਰਤੀ ਹੈ। ਲੋਕਤੰਤਰ ਵਿੱਚ ਅਸੀਂ ਲੋਕਾਂ ਦੇ ਫੈਸਲੇ ਨੂੰ ਸਿਰ ਝੁਕਾ ਕੇ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਪੰਜਾਬੀਆਂ ਨੇ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੂੰ ਸੌਂਪੀ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਜਿਸ ਉਮੀਦ ਨਾਲ ਲੋਕਾਂ ਨੇ ਵੋਟਾਂ ਪਾਈਆਂ ਹਨ, ਉਸ 'ਤੇ ਆਮ ਆਦਮੀ ਪਾਰਟੀ ਦਾ ਕੀ ਸਟੈਂਡ ਹੋਵੇਗਾ? ਭਾਜਪਾ ਦੀ ਭੂਮਿਕਾ ਹੁਣ ਚੌਕੀਦਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਹੈ। ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਗ੍ਰਾਂਟੀਆਂ 'ਤੇ ਨਜ਼ਰ ਰੱਖੇਗੀ। ਭਾਜਪਾ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਿਭਾਏਗੀ।  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਪਹਿਲੀ ਵਾਰ ਸੂਬੇ 'ਚ ਇੰਨੇ ਉੱਚ ਪੱਧਰ 'ਤੇ ਆਪਣੇ ਬਲਬੂਤੇ 'ਤੇ ਚੋਣ ਲੜੀ ਹੈI ਸ਼ਰਮਾ ਨੇ ਪਾਰਟੀ ਦੀ ਤਰਫੋਂ ਵਰਕਰਾਂ ਅਤੇ ਜਨਤਾ ਦੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਪੰਜਾਬ ਵਿੱਚ ਵਰਕਰਾਂ ਵੱਲੋਂ ਮੁਸੀਬਤਾਂ ਦਾ ਸਾਹਮਣਾ ਕਰਨ ਅਤੇ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਣ ਲਈ ਦਿਖਾਈ ਦਲੇਰੀ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ।
  Published by:Ashish Sharma
  First published:

  Tags: Ashwani Sharma, Captain Amarinder Singh, Patiala

  ਅਗਲੀ ਖਬਰ