ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਹੈ ਕਿ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਭਾਜਪਾ ਆਪਣੇ ਬਲਬੂਤੇ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ’ਚ ਨਗਰ ਨਿਗਮ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ।
ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ’ਚ ਸੰਬੋਧਨ ਕਰਦਿਆਂ ਉਨ੍ਹਾਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸੰਵੇਦਨਸ਼ੀਲ ਸੂਬਾ ਹੈ ਅਤੇ ਉਸ ਨੂੰ ਭਾਜਪਾ ਵਰਗੀ ਪਾਰਟੀ ਦੀ ਲੋੜ ਹੈ। ਜੋ ਸੂਬੇ ਦੇ ਲੋਕਾਂ ਨੂੰ ਸਥਾਈ ਅਤੇ ਵਧੀਆ ਪ੍ਰਸ਼ਾਸਨ ਦੇ ਸਕਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਹੁਣ ਭਾਜਪਾ ਵੱਲ ਦੇਖ ਰਹੇ ਹਨ ਅਤੇ ਭਾਜਪਾ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰੇਗੀ।
ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਬਤੌਰ ਗ੍ਰਹਿ ਮੰਤਰੀ ਲੋਕਾਂ ਅੱਗੇ ਜਵਾਬਦੇਹ ਹਨ।
ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਵੱਲੋਂ ਪੰਜਾਬੀਆਂ ਵਾਸਤੇ ਸਮਾਂ ਹੀ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਮੰਚ ’ਤੇ ਫੇਲ੍ਹ ਸਰਕਾਰ ਕਰਾਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।