ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ । ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦੇਸ਼ ਭਗਤੀ ਅਤੇ ਲੋਕਤੰਤਰ ਦੀ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਸਭ ਤੋਂ ਵੱਧ ਧਾਰਾ 356 ਕਾ ਕਾਂਗਰਸ ਨੇ ਵਰਤਿਆ ਹੈ । ਉਨ੍ਹਾਂ ਨੇ ਕਿਹਾ ਕਿ ਰੰਧਾਵਾ ਸ਼ਬਦਾਂ ਦੀ ਮਰਿਆਦਾ ਭੁੱਲ ਗਏ ਨੇ ਉਨ੍ਹਾਂ ਨੇ ਰਾਜਸਥਾਨ 'ਚ ਜੋ ਬਿਆਨ ਦਿੱਤਾ ਹੈ ।ਉਹ ਬੇਹੱਦ ਦੁਖਦ ਹੈ , ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਰਾਹੁਲ ਗਾਂਧੀ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਦੇ ਯੁਵਰਾਜ ਦੇਸ਼ ਦੇ ਬਾਹਰ ਜਾ ਦੇਸ਼ ਦੀ ਗੱਲ ਕਰਦੇ ਹਨ ।
ਦਰਅਸਲ ਪੁਲਵਾਮਾ ਦੇ ਸ਼ਹੀਦਾਂ ਦੀ ਬਹਾਦਰੀ ਨੂੰ ਲੈ ਕੇ ਰਾਜਸਥਾਨ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਿਆਸਤ ਵਿੱਚ ਕਾਂਗਰਸ ਵੀ ਕੁੱਦ ਪਈ ਹੈ। ਜਿੱਥੇ ਭਾਜਪਾ ਬਹਾਦਰਾਂ ਦੇ ਸਨਮਾਨ ਲਈ ਅੰਦੋਲਨ ਕਰ ਰਹੀ ਹੈ, ਉੱਥੇ ਹੀ ਹੁਣ ਕਾਂਗਰਸ ਦੇ ਪੰਜਾਬ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਵਾਮਾ ਹਮਲੇ ‘ਤੇ ਖੁਦ ਸਵਾਲ ਖੜ੍ਹੇ ਕੀਤੇ ਹਨ।
ਸੁਖਜਿੰਦਰ ਰੰਧਾਵਾ ਨੇ ਪੁਲਵਾਮਾ ਹਮਲੇ ‘ਤੇ ਸਵਾਲ ਚੁੱਕਦੇ ਹੋਏ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਆਖ਼ਰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਪੁਲਵਾਮਾ ‘ਚ ਜਵਾਨ ਕਿਵੇਂ ਸ਼ਹੀਦ ਹੋਏ ? ਰੰਧਾਵਾ ਨੇ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਕਿਤੇ ਇਹ ਸਭ ਚੋਣਾਂ ਕਾਰਨ ਤਾਂ ਨਹੀਂ ਹੋਇਆ?
ਇਸ ਦੇ ਨਾਲ ਹੀ ਰੰਧਾਵਾ ਨੇ ਕਾਂਗਰਸੀ ਵਰਕਰਾਂ ਨੂੰ ਅਡਾਨੀ ਦਾ ਵਿਰੋਧ ਕਰਨ ਦੀ ਬਜਾਏ ਭਾਜਪਾ ਦਾ ਵਿਰੋਧ ਕਰਨ ‘ਤੇ ਧਿਆਨ ਦੇਣ ਲਈ ਕਿਹਾ ਸੀ । ਰੰਧਾਵਾ ਨੇ ਕਿਹਾ ਕਿ ਸਾਡੀ ਥਾਂ ‘ਤੇ ਕਹਾਵਤ ਹੈ ਕਿ ਮੱਝ ਨੂੰ ਮਾਰ ਦਿਓ ਤਾਂ ਜੂੰਆਂ ਆਪਣੇ-ਆਪ ਖ਼ਤਮ ਹੋ ਜਾਣਗੀਆਂ ? ਉਨ੍ਹਾਂ ਕਿਹਾ ਕਿ ਜੇ ਮੋਦੀ ਅਤੇ ਬੀਜੇਪੀ ਮਾਰੀ ਗਈ ਤਾਂ ਅਡਾਨੀ ਆਪਣੇ ਆਪ ਖ਼ਤਮ ਹੋ ਜਾਣਗੇ?
ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਨੇ ਕਿਹਾ ਸੀ ਕਿ ਪਹਿਲਾਂ ਉਹ ਅੰਦਰ ਵੜ ਕੇ ਮਾਰਨ ਦੀਆਂ ਗੱਲਾਂ ਕਰਦੇ ਸੀ ਪਰ ਹੁਣ ਕੀ ਸਥਿਤੀ ਕੀ ਹੈ, ਸਭ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿੰਡ ਪਾਕਿਸਤਾਨ ਸਰਹੱਦ ਤੋਂ ਮਹਿਜ਼ ਪੰਜ ਕਿਲੋਮੀਟਰ ਦੂਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashwani Sharma, Pulwama attack, Punjab BJP, Punjab Congress, Sukhjinder Randhawa