ਲੁਧਿਆਣਾ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਨੂੰ ਕਿਸਾਨਾਂ ਤੇ ਯੂਥ ਕਾਂਗਰਸ ਨੇ ਪਾਇਆ ਘੇਰਾ

News18 Punjabi | News18 Punjab
Updated: October 17, 2020, 4:26 PM IST
share image
ਲੁਧਿਆਣਾ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਨੂੰ ਕਿਸਾਨਾਂ ਤੇ ਯੂਥ ਕਾਂਗਰਸ ਨੇ ਪਾਇਆ ਘੇਰਾ
ਲੁਧਿਆਣਾ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਨੂੰ ਕਿਸਾਨਾਂ ਤੇ ਯੂਥ ਕਾਂਗਰਸ ਨੇ ਪਾਇਆ ਘੇਰਾ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਫੇਰੀ ਉਤੇ ਆਏ। ਇਸ ਦੌਰਾਨ ਉਨ੍ਹਾਂ ਵੱਲੋਂ ਵਿਕਰਮਜੀਤ ਸਿੰਘ ਸੰਧੂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਭਾਜਪਾ ਪ੍ਰਧਾਨ ਦੀ ਲੁਧਿਆਣਾ ਫੇਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਤਿਆਰੀ ਕਰ ਲਈ ਗਈ ਅਤੇ ਜਿਸ ਹੋਟਲ ਵਿੱਚ ਪ੍ਰੋਗਰਾਮ ਰੱਖਿਆ ਗਿਆ, ਉਸ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ।

ਇਸ ਦੌਰਾਨ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਰਹੀ। ਕਿਸਾਨਾਂ ਤੋਂ ਬਾਅਦ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਵੀ ਹੋਟਲ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਲੀਡਰਾਂ ਵਿਚਾਲੇ ਧੱਕਾਮੁੱਕੀ ਵੀ ਹੋਈ। ਯੂਥ ਕਾਂਗਰਸ ਦੇ ਲੀਡਰਾਂ ਨੇ ਕਿਹਾ ਕਿ ਉਹ ਭਾਜਪਾ ਦੇ ਪ੍ਰਧਾਨ ਦਾ ਮੂੰਹ ਕਾਲਾ ਕਰਨ ਆਏ ਨੇ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਐਕਟ ਬਣਾਇਆ ਗਿਆ ਹੈ, ਉਹ ਕਿਸੇ ਵੀ ਸੂਰਤ ਬਰਦਾਸ਼ਤ ਨਹੀਂ ਕਰਨਗੇ।

ਉਧਰ, ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪ੍ਰਧਾਨ ਦਾ ਘਿਰਾਓ ਕਿਸਾਨਾਂ ਵੱਲੋਂ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਉਹ ਜਿੱਥੇ ਵੀ ਜਾਣਗੇ, ਪੰਜਾਬ ਭਾਜਪਾ ਪ੍ਰਧਾਨ ਦਾ ਘਿਰਾਓ ਕੀਤਾ ਜਾਵੇਗਾ। ਸਰਕਾਰ ਇਸ ਨੂੰ ਵੀ ਹੁਣ ਖਤਮ ਕਰਨਾ ਚਾਹੁੰਦੀ ਹੈ।
ਉਧਰ, ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗਿਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਦਾ ਵੀ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਤਾਂ ਉਨ੍ਹਾਂ ਉਤੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਕਾਂਗਰਸ ਇਸ ਮਾਮਲੇ ਉਤੇ ਦੋਹਰੀ ਨੀਤੀ ਅਪਣਾ ਰਹੀ ਹੈ।

ਹੁਣ ਰਵਨੀਤ ਬਿੱਟੂ ਦੇ ਮਾਮਲੇ ਉਤੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਜੋ ਰਵਨੀਤ ਬਿੱਟੂ ਨੇ ਹਮਲੇ ਦੀ ਜ਼ਿਮੇਵਾਰੀ ਲਈ ਹੈ ਕਿ ਉਹ ਅਧਿਕਾਰਕ ਗਿਆ ਹੈ, ਇਸ ਲਈ ਕਾਂਗਰਸ ਦੀ ਲੀਡਰਸ਼ਿਪ ਸਪਸ਼ਟ ਕਰੇ। ਉਨ੍ਹਾਂ ਕਿਹਾ ਕਿ ਵਿਰੋਧ ਕਾਂਗਰਸ ਕਰਵਾ ਰਹੀ ਹੈ, ਕਿਸਾਨਾਂ ਨੂੰ ਗਲਤ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਭਾਜਪਾ ਵਿਰੋਧ ਕੀਤਾ ਜਾ ਰਿਹਾ ਹੈ।
Published by: Gurwinder Singh
First published: October 17, 2020, 4:26 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading