Punjab Budget 2021: ਪੰਜਾਬੀ ਯੂਨੀਵਰਸਿਟੀ ਨੂੰ 90 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

Punjab Budget 2021: ਪੰਜਾਬੀ ਯੂਨੀਵਰਸਿਟੀ ਨੂੰ 90 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ
- news18-Punjabi
- Last Updated: March 8, 2021, 1:19 PM IST
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੈਪਟਨ ਅਮਰਿੰਦਰ ਸਿੰਘ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਅਤੇ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਹ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਆਖਰੀ ਬਜਟ ਹੈ ਅਤੇ ਅਗਲੇ ਸਾਲ 2022 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।
ਬਜਟ ਪੇਸ਼ ਕਰਦਿਆਂ ਵਿੱਤ ਮੰਤਰ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਯੂਨੀਵਰਸਿਟੀਆਂ ਦੀ ਗ੍ਰਾਂਟ ਲਈ 1 ਹਜ਼ਾਰ 64 ਕਰੋੜ ਦੀ ਵਿਵਸਥਾ ਕੀਤੀ ਗਈ ਹੈ, ਜਿਸ ਵਿਚੋਂ 90 ਕਰੋੜ ਰੁਪਏ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਉੱਤੇ ਖਰਚ ਕੀਤੇ ਜਾਣਗੇ। ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਲਈ 7 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਮਿਡ-ਡੇਅ ਮੀਲ 'ਤੇ 350 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਲਈ 60 ਕਰੋੜ, ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 750 ਕਰੋੜ, 140 ਕਰੋੜ ਡਿਜੀਟਲ ਸਿੱਖਿਆ ਲਈ ਰੱਖੇ ਹਨ।
ਇਸ ਤੋਂ ਇਲਾਵਾ ਸਕੂਲ ਸਿੱਖਿਆ ਲਈ 11161 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਰਾਜ ਵਿੱਚ 14 ਹਜ਼ਾਰ 64 ਸਕੂਲ ਅਪਗ੍ਰੇਡ ਕੀਤੇ ਜਾਣਗੇ। ਇੰਗਲਿਸ਼ ਮਾਧਿਅਮ ਵਿਕਲਪ 14 ਹਜ਼ਾਰ ਸਕੂਲਾਂ ਵਿਚ ਦਿੱਤਾ ਗਿਆ ਹੈ। ਸਾਲ 2021-22 ਦੌਰਾਨ 250 ਕਰੋੜ ਰੁਪਏ ਦੀ ਲਾਗਤ ਨਾਲ ਰੋਪੜ, ਧਰਮਕੋਟ, ਮੁੱਲਾਂਪੁਰ ਅਤੇ ਜੀਰਾ ਵਿਖੇ 25 ਬੱਸ ਅੱਡਿਆਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 150 ਕਰੋੜ ਰੁਪਏ ਦੀ ਲਾਗਤ ਨਾਲ ਪੀਆਰਟੀਸੀ ਅਤੇ ਪਨਬਸ ਲਈ 500 ਨਵੀਆਂ ਬੱਸਾਂ ਬਣਾਈਆਂ ਜਾਣਗੀਆਂ।
ਬਜਟ ਪੇਸ਼ ਕਰਦਿਆਂ ਵਿੱਤ ਮੰਤਰ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਯੂਨੀਵਰਸਿਟੀਆਂ ਦੀ ਗ੍ਰਾਂਟ ਲਈ 1 ਹਜ਼ਾਰ 64 ਕਰੋੜ ਦੀ ਵਿਵਸਥਾ ਕੀਤੀ ਗਈ ਹੈ, ਜਿਸ ਵਿਚੋਂ 90 ਕਰੋੜ ਰੁਪਏ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਉੱਤੇ ਖਰਚ ਕੀਤੇ ਜਾਣਗੇ। ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਲਈ 7 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਮਿਡ-ਡੇਅ ਮੀਲ 'ਤੇ 350 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਲਈ 60 ਕਰੋੜ, ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 750 ਕਰੋੜ, 140 ਕਰੋੜ ਡਿਜੀਟਲ ਸਿੱਖਿਆ ਲਈ ਰੱਖੇ ਹਨ।
ਇਸ ਤੋਂ ਇਲਾਵਾ ਸਕੂਲ ਸਿੱਖਿਆ ਲਈ 11161 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਰਾਜ ਵਿੱਚ 14 ਹਜ਼ਾਰ 64 ਸਕੂਲ ਅਪਗ੍ਰੇਡ ਕੀਤੇ ਜਾਣਗੇ। ਇੰਗਲਿਸ਼ ਮਾਧਿਅਮ ਵਿਕਲਪ 14 ਹਜ਼ਾਰ ਸਕੂਲਾਂ ਵਿਚ ਦਿੱਤਾ ਗਿਆ ਹੈ।