ਚੰਡੀਗੜ੍ਹ : ਪੰਜਾਬ ਵਿੱਚ ਔਰਤਾਂ ਲਈ ਖ਼ੁਸ਼ਖ਼ਬਰੀ ਹੈ। ਪੰਜਾਬ ਸਰਕਾਰ ਜਲਦ ਹੀ ਔਰਤਾਂ ਨਾਲ ਕੀਤਾ ਇੱਕ ਹਜ਼ਾਰ ਰੁਪਿਆ ਮਹੀਨਾ ਦੇਣ ਦਾ ਵਾਅਦਾ ਪੂਰ ਕਰਨ ਜਾ ਰਹੀ ਹੈ। ਬਜਟ ਦੌਰਾਨ ਸਰਕਾਰ ਨੇ ਕਿਹਾ ਕਿ ਜਲਦ ਹੀ ਔਰਤਾਂ ਨੂੰ ਇੱਕ ਹਜ਼ਰ ਰੁਪਿਆ ਮਹੀਨਾ ਦਿੱਤਾ ਜਾਵੇਗਾ। ਸਰਕਾਰ ਨੇ 8 ਹਜ਼ਾਰ ਰੁਪਿਆ ਲਿਆ ਹੈ ਅਤੇ 10,500 ਦਾ ਕਰਜ਼ਾ ਵਾਪਸ ਕੀਤਾ ਹੈ।
ਦੱਸ ਦੇਈਏ ਕਿ ਪਿਛਲੇ ਸਮੇਂ ਦੌਰਨ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਇੱਕ ਬਿਆਨ ਬਹੁਤ ਚਰਚਾ ਵਿੱਚ ਆਇਆ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ' ਸਰਕਾਰ ਦਾ ਖਜਾਨਾ ਖਾਲੀ ਹੈ। ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕੀਤਾ ਹੈ।'
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ।
AAP ਦੇ ਬਜਟ 'ਤੇ ਵਿਰੋਧੀਆਂ ਦਾ ਤੰਜ ਕੀਤਾ ਹੈ ਕਿ ਬਜਟ 'ਚ ਕੁਝ ਖਾਸ ਨਜ਼ਰ ਨਹੀਂ ਆਇਆ। ਬਜਟ 'ਚ ਮਹਿਲਾਵਾਂ ਲਈ ਕੁਝ ਨਹੀਂ ਹੈ। ਮਹਿਲਾਵਾਂ ਨੂੰ 1 ਹਜ਼ਾਰ ਪ੍ਰਤੀ ਮਹੀਨਾ ਦੇਣ ਦਾ ਜ਼ਿਕਰ ਨਹੀਂ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਕਾਰ ਭੁੱਲੀ ਹੈ। ਚੋਣ ਵਾਅਦਿਆਂ ਨੂੰ ਵੀ ਸਰਕਾਰ ਭੁੱਲ ਗਈ ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Punjab Budget 2022, Punjab government