ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕੀਤਾ, ਜੋ ਕਿ ਇਸ ਦਾ ਪਹਿਲਾ ਪੂਰਾ ਬਜਟ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਪੰਜਾਬ ਦਾ ਵਿੱਤੀ ਸਾਲ 2023-24 ਦਾ ਬਜਟ 1,96,462 ਕਰੋੜ ਰੁਪਏ ਹੈ, ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) 6,98,635 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਚੀਮਾ ਨੇ ਕਿਹਾ ਕਿ ਮੈਂ ਆਪਣੇ ਪਿਛਲੇ ਬਜਟ ਵਿੱਚ ਵਸੀਲੇ ਵਧਾਉਣ ਦਾ ਵਾਅਦਾ ਕੀਤਾ ਸੀ।
ਵਿੱਤ ਮੰਤਰੀ ਨੇ ਦੱਸਿਆ ਕਿ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਵਾਲੀ ਬਿਜਲੀ ਲਈ 2,700 ਕਰੋੜ ਰੁਪਏ ਅਤੇ ਈ-ਗਵਰਨੈਂਸ ਪ੍ਰੋਜੈਕਟਾਂ ਲਈ 77 ਕਰੋੜ ਰੁਪਏ ਦਾ ਖਰਚਾ ਪ੍ਰਸਤਾਵਿਤ ਹੈ। ਰਾਜ ਨੇ ਡਿਫਾਲਟਰ ਰਾਈਸ ਮਿੱਲਰਾਂ ਦੀਆਂ ਬੰਦ ਪਈਆਂ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੰਬਿਤ ਮਾਮਲਿਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਸ਼ੁਰੂ ਕਰਨ ਦਾ ਤਜਵੀਜ਼ ਰੱਖੀ ਹੈ। ਸੇਵਾਵਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਮਾਲ ਵਿਭਾਗ ਨੂੰ 1834 ਕਰੋੜ ਰੁਪਏ ਦੀ ਅਲਾਟਮੈਂਟ ਦਾ ਪ੍ਰਸਤਾਵ ਹੈ। ਰਾਜ ਵਿੱਚ ਸੈਰ ਸਪਾਟਾ ਖੇਤਰ ਲਈ ਬ੍ਰਾਂਡ ਪ੍ਰਚਾਰ ਅਤੇ ਮੁਹਿੰਮ ਵੀਡੀਓ ਬਣਾਉਣ ਲਈ 5 ਕਰੋੜ ਰੁਪਏ ਦੀ ਵਿਵਸਥਾ ਹੈ। ਪੁਲਿਸ ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ ਦੀ ਤਜਵੀਜ਼ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Harpal cheema, Harpal Singh Cheema, Punjab government