ਪੰਜਾਬ ਦੀਆਂ ਬੱਸਾਂ ਜਲਦ ਹੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਉਤੇ ਜਾ ਸਕਣਗੀਆਂ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਹੈ।
ਪੰਜਾਬ ਦੇ ਟਰਾਂਸਪੋਰਟ ਸਕੱਤਰ ਨੇ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।
ਦਿੱਲੀ ਦੌਰੇ ਦੌਰਾਨ ਇਸ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਦੇ ਪੱਧਰ 'ਤੇ ਮੀਟਿੰਗ ਹੋਈ ਹੈ।
ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੀਆਂ ਬੱਸਾਂ ਜਲਦ ਹੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਉਤੇ ਜਾ ਸਕਣਗੀਆਂ।
ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਇਹ ਮੁੱਦਾ ਕਾਫੀ ਭਖਿਆ ਸੀ। ਉਸ ਵੇਲੇ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਈ ਵਾਰ ਅਰਵਿੰਦ ਕੇਜਰੀਵਾਲ ਕੋਲ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਇਸ ਪਾਸੇ ਕੋਈ ਵੀ ਗੱਲ ਸਿਰੇ ਨਹੀਂ ਲੱਗ ਸਕੀ ਸੀ। ਹੁਣ ਪੰਜਾਬ ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
ਇਸ ਲਈ ਛੇਤੀ ਹੀ ਮਸਲਾ ਹੱਲ ਹੋਣ ਦੀ ਉਮੀਦ ਹੈ। ਇਸ ਵੇਲੇ ਦਿੱਲੀ ਏਅਰਪੋਰਟ ਤੱਕ ਨਿੱਜੀ ਬੱਸਾਂ ਚੱਲਦੀਆਂ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Business, Punjab government