ਪੰਜਾਬ ਕੈਬਨਿਟ ਵੱਲੋਂ ਓ.ਐਸ.ਡੀਜ਼ (ਲਿ) ਦੀ ਬੱਝਵੀ ਤਨਖਾਹ 'ਚ 20 ਫੀਸਦੀ ਵਾਧੇ ਨੂੰ ਮਨਜ਼ੂਰੀ

News18 Punjabi | News18 Punjab
Updated: November 18, 2020, 6:45 PM IST
share image
ਪੰਜਾਬ ਕੈਬਨਿਟ ਵੱਲੋਂ ਓ.ਐਸ.ਡੀਜ਼ (ਲਿ) ਦੀ ਬੱਝਵੀ ਤਨਖਾਹ 'ਚ 20 ਫੀਸਦੀ ਵਾਧੇ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਵੱਲੋਂ ਓ.ਐਸ.ਡੀਜ਼ ਦੀ ਬੱਝਵੀ ਤਨਖਾਹ 'ਚ 20 ਫੀਸਦੀ ਵਾਧੇ ਨੂੰ ਮਨਜ਼ੂਰੀ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ/ਰਿਟੇਨਰਸ਼ਿਪ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ 20 ਫੀਸਦੀ ਕਰਦਿਆਂ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤਾ ਹੈ।

ਗੌਰਤਲਬ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਦਫਤਰ, ਆਮ ਰਾਜ ਪ੍ਰਬੰਧ, ਗ੍ਰਹਿ ਮਾਮਲੇ ਤੇ ਨਿਆਂ, ਜਲ ਸਰੋਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੇਂਡੂ ਵਿਕਾਸ ਤੇ ਪੰਚਾਇਤ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 11 ਆਰਜੀ ਅਸਾਮੀਆਂ ਦੀ ਰਚਨਾ ਕੀਤੀ ਗਈ ਸੀ।

ਸ਼ੁਰੂਆਤ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਨੂੰ 35,000 ਰੁਪਏ ਪੱਕੀ ਤਨਖਾਹ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ 5 ਦਸੰਬਰ, 2016 ਨੂੰ ਕੈਬਨਿਟ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਤਨਖਾਹ ਵਧਾਉਂਦਿਆਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਸੀ। ਸਾਲ 2016 ਤੋਂ ਬਾਅਦ ਇਸ ਪੱਕੀ ਤਨਖਾਹ/ਰਿਟੇਨਰਸ਼ਿਪ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
Published by: Gurwinder Singh
First published: November 18, 2020, 6:37 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading