ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਮਨਜੂਰੀ

News18 Punjabi | News18 Punjab
Updated: December 4, 2019, 6:17 PM IST
ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਮਨਜੂਰੀ
ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਮਨਜੂਰੀ

ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਪੋਸਟਿੰਗ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਮੌਜੂਦਾ ਸਮੇਂ 10 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਤਾਇਨਾਤ ਹੈ। ਇਸ ਫੈਸਲੇ ਨਾਲ ਕਾਨੂੰਗੋ ਦੀਆਂ 34 ਨਵੀਆਂ ਅਸਾਮੀਆਂ ਦੀ ਰਚਨਾ ਹੋਵੇਗੀ।

  • Share this:
ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮਾਲ ਵਿਭਾਗ ਦੇ ਕੰਮ ਨਿਪਟਾਉਣ ਦੀ ਗਤੀ ਵਿਚ ਹੋਰ ਤੇਜ਼ੀ ਅਤੇ ਕਾਰਜਕੁਸ਼ਲਤਾ ਆਉਣ ਤੋਂ ਇਲਾਵਾ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਵਿਚ ਸੁਧਾਰ ਆਵੇਗਾ।

ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਪੋਸਟਿੰਗ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਮੌਜੂਦਾ ਸਮੇਂ 10 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਤਾਇਨਾਤ ਹੈ। ਇਸ ਫੈਸਲੇ ਨਾਲ ਕਾਨੂੰਗੋ ਦੀਆਂ 34 ਨਵੀਆਂ ਅਸਾਮੀਆਂ ਦੀ ਰਚਨਾ ਹੋਵੇਗੀ।

Loading...
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਕੈਬਨਿਟ ਵਿੱਚ ਚਾਰ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਭਰਤੀ ਤੋਂ ਇਲਾਵਾ ਪੰਜਾਬ ਵਾਟਰ ਅਥਾਰਟੀ ਨੂੰ ਮਨਜ਼ੂਰੀ ਦਿੱਤੀ ਹੈ। ਇਹ ਅਥਾਰਟੀ ਧਰਤੀ ਹੇਠਲੇ ਪਾਣੀ ਦੀ ਵਰਤੋਂ ਉੱਪਰ ਨਜ਼ਰ ਰੱਖੇਗੀ। ਉਨ੍ਹਾਂ ਕਿਹਾ ਕਿ ਅਥਾਰਟੀ ਕਿਸਾਨਾਂ ਤੋਂ ਇਲਾਵਾ ਜਿਹੜਾ ਵੀ ਪਾਣੀ ਦੀ ਵਪਾਰਕ ਵਰਤੋਂ ਕਰਦਾ ਹੈ, ਉਸ ਨੂੰ ਭੁਗਤਾਨ ਕਰਨਾ ਪਏਗਾ।
First published: December 4, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...