Home /News /punjab /

CM ਭਗਵੰਤ ਮਾਨ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸਹੁੰ ਚੁੱਕ ਸਕਦੇ 5-6 ਨਵੇਂ ਮੰਤਰੀ

CM ਭਗਵੰਤ ਮਾਨ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸਹੁੰ ਚੁੱਕ ਸਕਦੇ 5-6 ਨਵੇਂ ਮੰਤਰੀ

CM ਭਗਵੰਤ ਮਾਨ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸਹੁੰ ਚੁੱਕ ਸਕਦੇ 5-6 ਨਵੇਂ ਮੰਤਰੀ( ਫਾਈਲ ਫੋਟੋ)

CM ਭਗਵੰਤ ਮਾਨ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸਹੁੰ ਚੁੱਕ ਸਕਦੇ 5-6 ਨਵੇਂ ਮੰਤਰੀ( ਫਾਈਲ ਫੋਟੋ)

Punjab cabinet expansion today-ਮੰਤਰੀ ਮੰਡਲ ਦਾ ਇਹ ਵਿਸਤਾਰ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਆਮ ਆਦਮੀ ਪਾਰਟੀ ਨੂੰ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ।

  • Share this:
    ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਅੱਜ ਹੋਣ ਜਾ ਰਿਹਾ ਹੈ। ਉਮੀਦ ਹੈ ਕਿ ਅੱਜ ਸ਼ਾਮ 5 ਵਜੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਜਾ ਸਕਦੀ ਹੈ। ਉਂਜ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ ਦੀ ਚਰਚਾ ਜ਼ੋਰਾਂ ’ਤੇ ਹੈ।

    ਨਿਊਜ਼ ਏਜੰਸੀ ਏਐਨਆਈ ਦੀ ਇੱਕ ਖ਼ਬਰ ਮੁਤਾਬਕ ਮੁੱਖ ਮੰਤਰੀ ਮਾਨ ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਗਏ ਹਨ। ਇਸ 'ਚ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਅਤੇ ਨਵੇਂ ਮੰਤਰੀਆਂ ਦੇ ਨਾਵਾਂ 'ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਜਦੋਂਕਿ ਸੀਐਮ ਭਗਵੰਤ ਮਾਨ ਨੇ ਮੀਡੀਆ ਨੂੰ ਸਾਫ਼-ਸਾਫ਼ ਕਿਹਾ ਹੈ ਕਿ ਦਿੱਲੀ ਵਿੱਚ ਨਵੇਂ ਮੰਤਰੀਆਂ ਦੇ ਨਾਮ ਉੱਤੇ ਕੋਈ ਚਰਚਾ ਨਹੀਂ ਹੋਈ ਹੈ। ਇਸ ਦਾ ਫੈਸਲਾ ਪੰਜਾਬ ਵਿੱਚ ਹੀ ਲਿਆ ਜਾਵੇਗਾ।

    ਸ਼ੁੱਕਰਵਾਰ ਨੂੰ ਦੋਹਾਂ ਨੇਤਾਵਾਂ ਦੀ ਮੁਲਾਕਾਤ ਤੋਂ ਬਾਅਦ ਹੀ ਸ਼ਨੀਵਾਰ ਨੂੰ ਇਹ ਖਬਰ ਸਾਹਮਣੇ ਆਈ ਸੀ ਕਿ ਪੰਜਾਬ 'ਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਮੰਤਰੀ ਮੰਡਲ ਦਾ ਇਹ ਵਿਸਤਾਰ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਆਮ ਆਦਮੀ ਪਾਰਟੀ ਨੂੰ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਲੋਕਲ ਬਾਡੀਜ਼ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਨਵੇਂ ਮੰਤਰੀ ਮੰਡਲ ਦੇ ਵਿਸਥਾਰ 'ਚ ਸਾਰੇ ਖੇਤਰਾਂ ਦੇ ਮੰਤਰੀਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

    ਸੂਤਰਾਂ ਅਨੁਸਾਰ ਨਵੇਂ ਮੰਤਰੀਆਂ ਵਿੱਚ ਦਵਾਬਾ ਅਤੇ ਮਾਝਾ ਖੇਤਰਾਂ ਨੂੰ ਨੁਮਾਇੰਦਗੀ ਮਿਲ ਸਕਦੀ ਹੈ। ਕਿਉਂਕਿ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਜ਼ਿਆਦਾਤਰ ਮੰਤਰੀ ਮਾਲਵਾ ਖੇਤਰ ਤੋਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਇੱਕ ਮਹਿਲਾ ਵਿਧਾਇਕ ਸਮੇਤ 5 ਜਾਂ 6 ਨਵੇਂ ਮੰਤਰੀ ਸਹੁੰ ਚੁੱਕ ਸਕਦੇ ਹਨ। ਇਸ ਵੇਲੇ ਸੀਐਮ ਮਾਨ ਦੀ ਕੈਬਨਿਟ ਵਿੱਚ ਕੇਵਲ ਡਾਕਟਰ ਬਲਜੀਤ ਕੌਰ ਹੀ ਇੱਕ ਮਹਿਲਾ ਮੰਤਰੀ ਹੈ।

    ਮੰਤਰੀ ਦੇ ਅਹੁਦੇ ਲਈ ਜਿਨ੍ਹਾਂ ਨਾਵਾਂ ਦੀ ਚਰਚਾ ਹੋ ਰਹੀ ਹੈ, ਉਨ੍ਹਾਂ ਵਿਚ ਸੁਨਾਮ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਅਮਨ ਅਰੋੜਾ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ, ਡਾ. ਸਮਾਣਾ ਸੀਟ ਤੋਂ ਵਿਧਾਇਕ ਚੇਤਨ ਸਿੰਘ, ਜਗਰਾਉਂ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੀ ਸਰਵਜੀਤ ਕੌਰ ਮਾਣੂੰਕੇ, ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਸ਼ਾਮਲ ਹਨ।

    ਧਿਆਨ ਯੋਗ ਹੈ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ 10 ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਸੀ। ਜਦੋਂ ਕਿ ਮਈ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸੂਬਾ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ।
    Published by:Sukhwinder Singh
    First published:

    Tags: AAP Punjab, Bhagwant Mann, Punjab Cabinet

    ਅਗਲੀ ਖਬਰ