Home /News /punjab /

Punjab Cabinet : ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਜਾਣੋ ਕਿਸਨੂੰ ਕਿਹੜਾ ਮੰਤਰਾਲਾ ਮਿਲਿਆ..

Punjab Cabinet : ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਜਾਣੋ ਕਿਸਨੂੰ ਕਿਹੜਾ ਮੰਤਰਾਲਾ ਮਿਲਿਆ..

ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਜਾਣੋ ਕਿਸਨੂੰ ਕਿਹੜਾ ਮੰਤਰਾਲਾ ਮਿਲਿਆ

ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਜਾਣੋ ਕਿਸਨੂੰ ਕਿਹੜਾ ਮੰਤਰਾਲਾ ਮਿਲਿਆ

Punjab cabinet expansion:ਵਿਧਾਇਕ ਅਮਨ ਅਰੋੜਾ ਨੂੰ ਸ਼ਹਿਰੀ ਵਿਕਾਸ ਮੰਤਰਾਲਾ ਮਿਲਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ ਦੇ ਨਾਲ-ਨਾਲ ਮੈਡੀਕਲ ਸਿੱਖਿਆ ਵਿਭਾਗ ਮਿਲਿਆ ਹੈ। ਇੰਦਰਬੀਰ ਨਿੱਜਰ ਨੂੰ ਸਥਾਨਕ ਸਰਕਾਰਾਂ ਵਿਭਾਗ, ਅਨਮੋਲ ਗਗਨ ਮਾਨ ਨੂੰ ਲੇਬਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰਾਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਬਾਗਵਾਨੀ ਵਿਭਾਗ ਮਿਲਿਆ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ:  ਪੰਜਾਬ ਕੈਬਿਨੇਟ ਦੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਵਿਧਾਇਕ ਅਮਨ ਅਰੋੜਾ ਨੂੰ ਸ਼ਹਿਰੀ ਵਿਕਾਸ ਮੰਤਰਾਲਾ ਮਿਲਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ ਦੇ ਨਾਲ-ਨਾਲ ਮੈਡੀਕਲ ਸਿੱਖਿਆ ਵਿਭਾਗ ਮਿਲਿਆ ਹੈ। ਇੰਦਰਬੀਰ ਨਿੱਜਰ ਨੂੰ ਸਥਾਨਕ ਸਰਕਾਰਾਂ ਵਿਭਾਗ, ਅਨਮੋਲ ਗਗਨ ਮਾਨ ਨੂੰ ਲੇਬਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰਾਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਬਾਗਵਾਨੀ ਵਿਭਾਗ ਮਿਲਿਆ ਹੈ।

  ਹਰਜੋਤ ਬੈਂਸ ਨੂੰ ਦੋ ਹੋਰ ਮਹਿਕਮੇ ਸਕੂਲ ਸਿੱਖਿਆ ਅਤੇ ਜਲ ਸਰੋਤ ਵਿਭਾਗ ਮਿਲੇ। ਹਰਜੋਤ ਬੈਂਸ ਕੋਲ ਜੇਲ੍ਹ ਵਿਭਾਗ ਅਤੇ ਮਾਈਨਿੰਗ ਵਿਭਾਗ ਪਹਿਲਾਂ ਤੋਂ ਹਨ। ਬ੍ਰਮ ਸ਼ੰਕਰ ਜਿੰਪਾ ਤੋਂ ਜਲ ਸਰੋਤ ਵਿਭਾਗ ਵਾਪਸ ਲਿਆ ਗਿਆ ਹੈ। ਇਸ ਤਰ੍ਹਾਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ ਦੀ ਥਾਂ ਉੱਚ ਸਿੱਖਿਆ ਵਿਭਾਗ ਦਿੱਤਾ ਗਿਆ।

  ਪੰਜਾਬ 'ਚ 'ਆਪ' ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਬਾਅਦ ਆਪਣਾ ਪਹਿਲਾ ਬਜਟ ਪੇਸ਼ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੀ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਸਕੂਲ ਅਤੇ ਮੈਡੀਕਲ ਸਿੱਖਿਆ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵੱਡਾ ਜ਼ੋਰ ਦਿੱਤਾ ਗਿਆ ਹੈ। ਸਕੂਲ ਅਤੇ ਉੱਚ ਸਿੱਖਿਆ ਲਈ ਬਜਟ ਵਿੱਚ 16.27 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਲਈ ਤਕਨੀਕੀ ਸਿੱਖਿਆ ਲਈ ਬਜਟ ਵਿੱਚ 48 ਫੀਸਦੀ ਦਾ ਵਾਧਾ ਕੀਤਾ ਹੈ ਜਦੋਂ ਕਿ ਮੈਡੀਕਲ ਸਿੱਖਿਆ ਲਈ 56 ਫੀਸਦੀ ਬਜਟ ਵਿਵਸਥਾਵਾਂ ਦਾ ਪ੍ਰਸਤਾਵ ਰੱਖਿਆ ਗਿਆ ਹੈ।

  ਫੇਰਬਦਲ ਤੋਂ ਬਾਆਦ ਮੰਤਰੀਆਂ ਦੇ ਪੋਰਟਫੋਲੀਓ


  1, ਹਰਪਾਲ ਸਿੰਘ ਚੀਮਾ:  ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ।

  2, ਡਾ. ਬਲਜੀਤ ਕੌਰ : ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ।

  3. ਹਰਭਜਨ ਸਿੰਘ : ਪਬਲਿਕ ਵਰਕਸ, ਪਾਵਰ।

  4. ਲਾਲ ਚੰਦ:  ਭੋਜਨ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ, ਜੰਗਲੀ ਜੀਵ।

  5. ਗੁਰਮੀਤ ਸਿੰਘ ਮੀਤ ਹੇਅਰ:  ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਅਤੇ ਸਟੇਸ਼ਨਰੀ, ਸਾਇੰਸ ਟੈਕਨਾਲੋਜੀ ਅਤੇ ਵਾਤਾਵਰਣ, ਖੇਡਾਂ ਅਤੇ ਯੁਵਕ ਸੇਵਾਵਾਂ, ਉੱਚ ਸਿੱਖਿਆ।

  6, ਕੁਲਦੀਪ ਸਿੰਘ ਧਾਲੀਵਾਲ:  ਪੇਂਡੂ ਵਿਕਾਸ, ਪ੍ਰਵਾਸੀ ਮਾਮਲੇ, ਖੇਤੀਬਾੜੀ ਅਤੇ ਕਿਸਾਨ ਭਲਾਈ।

  7. ਲਾਲਜੀਤ ਭੁੱਲਰ : ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ।

  8. ਬ੍ਰਾਮ ਸ਼ੰਕਰ ਮਾਲੀਆ:  ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ।

  9. ਹਰਜੋਤ ਸਿੰਘ ਬੈਂਸ : ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲ੍ਹਾਂ, ਸਕੂਲ ਸਿੱਖਿਆ।

  10. ਅਮਨ ਅਰੋੜਾ:  ਸੂਚਨਾ ਅਤੇ ਲੋਕ ਸੰਪਰਕ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ।

  11. ਡਾ. ਇੰਦਰਬੀਰ ਸਿੰਘ ਨਿੱਝਰ : ਸਥਾਨਕ ਸਰਕਾਰ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ।

  12 ਫੌਜਾ ਸਿੰਘ:  ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ, ਬਾਗਬਾਨੀ।

  13. ਚੇਤਨ ਸਿੰਘ ਜੌੜਾਮਾਜਰਾ: ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣਾਂ।

  15. ਅਨਮੋਲ ਗਗਨ ਮਾਨ : ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਨੂੰ ਉਤਸ਼ਾਹਿਤ ਕਰਨਾ, ਮਜ਼ਦੂਰੀ, ਸ਼ਿਕਾਇਤਾਂ ਨੂੰ ਦੂਰ ਕਰਨਾ।

  ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ ‘ਆਪ’ ਦੇ ਪੰਜ ਵਿਧਾਇਕਾਂ ਨੂੰ ਸੂਬਾ ਸਰਕਾਰ ਵਿੱਚ ਮੰਤਰੀ ਵਜੋਂ ਸ਼ਾਮਲ ਕੀਤਾ ਸੀ। ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਸੀ। ਵਿਧਾਇਕਾਂ ਨੂੰ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਉਨ੍ਹਾਂ ਪੰਜਾਬੀ ਵਿੱਚ ਸਹੁੰ ਚੁੱਕੀ।

  ਪੰਜ ਹੋਰ ਮੰਤਰੀਆਂ ਨੂੰ ਸ਼ਾਮਲ ਕਰਨ ਤੋਂ ਬਾਅਦ, ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਗਿਣਤੀ ਮੁੱਖ ਮੰਤਰੀ ਸਮੇਤ 15 ਹੋ ਗਈ ਹੈ। ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ 18 ਅਹੁਦੇ ਹਨ।

  ਮਾਰਚ ਵਿੱਚ, ਪਹਿਲੀ ਵਾਰ ਚੁਣੇ ਗਏ ਅੱਠ ਵਿਧਾਇਕਾਂ ਸਮੇਤ 10 ਵਿਧਾਇਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਮੰਤਰੀ ਵਜੋਂ ਸਹੁੰ ਚੁੱਕੀ। ਹਾਲਾਂਕਿ, ਮਈ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਟਾ ਦਿੱਤਾ ਗਿਆ ਸੀ।
  Published by:Sukhwinder Singh
  First published:

  Tags: Punjab Cabinet, Punjab government

  ਅਗਲੀ ਖਬਰ