Home /News /punjab /

ਆੜ੍ਹਤੀਆਂ ਦੇ ਘਰ ਛਾਪੇਮਾਰੀ ਤੋਂ ਸਾਫ਼ ਹੈ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਾਉਣ ਲਈ ਹਰ ਹੀਲਾ ਵਰਤ ਰਿਹੈ ਕੇਂਦਰ: ਕੈਪਟਨ

ਆੜ੍ਹਤੀਆਂ ਦੇ ਘਰ ਛਾਪੇਮਾਰੀ ਤੋਂ ਸਾਫ਼ ਹੈ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਾਉਣ ਲਈ ਹਰ ਹੀਲਾ ਵਰਤ ਰਿਹੈ ਕੇਂਦਰ: ਕੈਪਟਨ

SC ਪੋਸਟ ਮੈਟ੍ਰਿਕ ਵਜ਼ੀਫਾ ਸਕੀਮ : ਨਿੱਜੀ ਸੰਸਥਾਵਾਂ ਦੇ 40% ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ (file photo)

SC ਪੋਸਟ ਮੈਟ੍ਰਿਕ ਵਜ਼ੀਫਾ ਸਕੀਮ : ਨਿੱਜੀ ਸੰਸਥਾਵਾਂ ਦੇ 40% ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ (file photo)

  • Share this:
    ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ਉਤੇ ਡਟੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਤੇ ਵਪਾਰੀਆਂ ਦੇ ਘਰਾਂ ਉਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ।

    ਕੈਪਟਨ ਨੇ ਆਪਣੇ ਫੇਸਬੁਕ ਸਫੇ ਉਤੇ ਕੇਂਦਰ ਸਰਕਾਰ ਉਤੇ ਸਵਾਲ ਚੁੱਕਦੇ ਹੋਏ ਲਿਖਿਆ ਹੈ-'' ਆੜ੍ਹਤੀਆਂ ਵੱਲੋਂ ਨੋਟਿਸ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਕਿ ਸਾਫ਼ ਸਾਫ਼ ਇਹ ਦਰਸਾਉਂਦਾ ਹੈ ਕਿ ਕੇਂਦਰ, ਕਿਸਾਨਾਂ ਦੇ ਅੰਦੋਲਨ ਨੂੰ ਕਿਸੇ ਨਾ ਕਿਸੇ ਤਰੀਕੇ ਖ਼ਤਮ ਕਰਵਾਉਣਾ ਚਾਹੁੰਦੀ ਹੈ। ਅਜਿਹੀਆਂ ਬਦਲਾਖੋਰੀ ਦੀਆਂ ਕਾਰਵਾਈਆਂ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਲਈ ਠੀਕ ਨਹੀਂ। ਮੈਂ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਤੇ ਆਪਣੇ ਬਣਾਏ ਖੇਤੀ ਕਾਨੂੰਨ ਰੱਦ ਕਰ ਦੇਣ।''

    ਦੱਸ ਦਈਏ ਕਿ ਕੱਲ੍ਹ ਵੱਡੀ ਗਿਣਤੀ ਆੜ੍ਹਤੀਆਂ ਨੇ ਦੋਸ਼ ਲਾਇਆ ਸੀ ਕਿ ਕਿਸਾਨਾਂ ਦੀ ਹਮਾਇਤ ਕਰਨ ਪਿੱਛੋਂ ਉਨ੍ਹਾਂ ਉਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਇਸ ਪਿੱਛੋਂ ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ।
    Published by:Gurwinder Singh
    First published:

    Tags: Agricultural law, Captain Amarinder Singh

    ਅਗਲੀ ਖਬਰ