• Home
  • »
  • News
  • »
  • punjab
  • »
  • PUNJAB CHIEF MINISTER CAPT AMARINDER SINGH FELICITATES NEW PUNJAB GOVERNOR BANWARI LAL PUROHIT

ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਵਜੋਂ ਸਹੁੰ ਚੁੱਕੀ, ਸੀਐੱਮ ਕੈਪਟਨ ਵੱਲੋਂ ਨਿੱਘਾ ਸਵਾਗਤ

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਉਨ੍ਹਾਂ ਦਾ ਨਿੱਘਾ ਸਵਾਗਤ(welcome) ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ(Governor of Punjab) ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਹਰ ਸਹਿਯੋਗ ਦੇਵੇਗੀ।

ਅਮਰਿੰਦਰ ਨੇ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਧਾਈ ਦਿੱਤੀ

ਅਮਰਿੰਦਰ ਨੇ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਧਾਈ ਦਿੱਤੀ

  • Share this:
    ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ (Punjab Chief Minister) ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀਲਾਲ ਪੁਰੋਹਿਤ(Governor of Punjab Banwarilal Purohit ) ਨੂੰ ਸਹੁੰ ਚੁਕਾਈ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਉਨ੍ਹਾਂ ਦਾ ਨਿੱਘਾ ਸਵਾਗਤ (welcome) ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ (Governor of Punjab) ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਹਰ ਸਹਿਯੋਗ ਦੇਵੇਗੀ।

    ਬਨਵਾਰੀਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਰਵੀ ਸ਼ੰਕਰ ਝਾਅ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਪੁਰੋਹਿਤ ਨੂੰ ਅਹੁਦੇ ਦੀ ਸਹੁੰ ਚੁਕਾਈ।

    ਬਨਵਾਰੀਲਾਲ ਪੁਰੋਹਿਤ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਉਨਾਂ ਨੇ ਸਹੁੰ ਫਾਰਮ ’ਤੇ ਦਸਤਖ਼ਤ ਕੀਤੇ ਜਿਸ’ ਤੇ ਚੀਫ ਜਸਟਿਸ ਵੱਲੋਂ ਵੀ ਹਸਤਾਖਰ ਕੀਤੇ ਗਏ। ਬਾਅਦ ਵਿੱਚ  ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ ਦੇ ਪ੍ਰਸ਼ਾਸਕ ਵਜੋਂ ਵੱਖੋ-ਵੱਖਰੇ ਦਸਤਾਵੇਜ਼ਾਂ ’ਤੇ ਦਸਤਖਤ ਕੀਤੇ

    ਸਟੇਜ 'ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਹਰਿਆਣਾ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਮੌਜੂਦ ਸਨ।

    ਇਸ ਤੋਂ ਪਹਿਲਾਂ, ਰਾਜਪਾਲ-ਮਨੋਨੀਤ ਇੱਕ ਰਸਮੀ ਜਲੂਸ ਵਿੱਚ ਪੰਜਾਬ ਰਾਜ ਭਵਨ ਦੇ ਵਿਸ਼ੇਸ਼ ਪੰਡਾਲ ਵਿੱਚ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੀ ਸਨ। ਪੰਜਾਬ ਰਾਜ ਭਵਨ ਪਹੁੰਚਣ 'ਤੇ ਪੁਰੋਹਿਤ ਨੂੰ ਪੰਜਾਬ ਆਰਮਡ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਦਿੱਤਾ।

    ਉਨ੍ਹਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਸਵਾਗਤ ਕੀਤਾ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
    Published by:Sukhwinder Singh
    First published: