Home /News /punjab /

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜਮਾਤੀ ਗ੍ਰਿਫਤਾਰ, ਦੋ ਪਿਸਤੌਲ ਤੇ 11 ਕਾਰਤੂਸ ਬਰਾਮਦ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜਮਾਤੀ ਗ੍ਰਿਫਤਾਰ, ਦੋ ਪਿਸਤੌਲ ਤੇ 11 ਕਾਰਤੂਸ ਬਰਾਮਦ

ਗੈਂਗਸਟਰ ਲਾਰੈਂਸ ਬਿਸ਼ਨੋਈ

ਗੈਂਗਸਟਰ ਲਾਰੈਂਸ ਬਿਸ਼ਨੋਈ

 • Share this:
  ਲੁਧਿਆਣਾ ਪੁਲਿਸ ਦੇ ਸੀਆਈਏ ਸਟਾਫ਼ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜਮਾਤੀ ਨੂੰ ਖੋਹ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 11 ਕਾਰਤੂਸਾਂ ਸਮੇਤ ਦੋ ਪਿਸਤੌਲ ਬਰਾਮਦ ਕੀਤੇ ਹਨ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੂੰ ਇਹ ਹਥਿਆਰ ਬਿਸ਼ਨੋਈ ਗੈਂਗ ਤੋਂ ਮਿਲੇ ਹਨ।

  ਲਾਰੈਂਸ ਦਾ ਡੀਏਵੀ ਚੰਡੀਗੜ੍ਹ ਵਿਚ ਜਮਾਤੀ ਸੀ
  ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤਾ ਮੁਲਜ਼ਮ ਬਲਦੇਵ ਚੌਧਰੀ ਉਰਫ਼ ਕਾਕੂ (32) ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਹੈ। ਉਸ ਕੋਲੋਂ ਦੋ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ।

  ਉਸ ਦੇ ਇਕ ਸਾਥੀ ਅੰਕਿਤ ਸ਼ਰਮਾ (29) ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸੀਆਈਏ ਸਟਾਫ-2 ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਚੌਧਰੀ ਡੀਏਵੀ ਕਾਲਜ ਚੰਡੀਗੜ੍ਹ ਵਿੱਚ ਬਿਸ਼ਨੋਈ ਦਾ ਜਮਾਤੀ ਸੀ। ਚੌਧਰੀ, ਲਾਰੈਂਸ ਬਿਸ਼ਨੋਈ ਦੇ ਬਹੁਤ ਕਰੀਬੀ ਸੀ। ਦੋਵੇਂ ਮੁਲਜ਼ਮਾਂ ਨੂੰ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਇਸ ਸਾਲ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਸੀ।

  2 ਲੱਖ ਦੀ ਨਕਦੀ ਖੋਹਣ ਦਾ ਦੋਸ਼
  ਉਨ੍ਹਾਂ ਦੱਸਿਆ ਕਿ ਇਸ ਸਾਲ ਲੁਧਿਆਣਾ ਦੇ ਮੋਤੀ ਨਗਰ ਥਾਣੇ ਵਿੱਚ ਦਰਜ ਐਫਆਈਆਰ ਵਿੱਚ ਚੌਧਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 382, ​​452, 323, 341, 148 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ।

  ਪਿੰਡ ਝੁੰਗੀਆਂ ਕਾਦਰ ਦੇ ਟਰਾਂਸਪੋਰਟਰ ਹਰਦੀਪ ਸਿੰਘ ਨੇ ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ 31 ਜਨਵਰੀ ਨੂੰ ਟਰਾਂਸਪੋਰਟ ਨਗਰ ਵਿਖੇ ਚੌਧਰੀ ਨੇ 12 ਹੋਰਾਂ ਨਾਲ ਮਿਲ ਕੇ ਉਸ ’ਤੇ ਹਮਲਾ ਕੀਤਾ ਸੀ। ਮੁਲਜ਼ਮਾਂ ਨੇ ਦੋ ਲੱਖ ਰੁਪਏ ਦੀ ਨਕਦੀ ਵੀ ਖੋਹ ਲਈ ਸੀ। ਪੁਲਿਸ ਨੇ ਉਸ ਦੇ ਸਾਥੀ ਅੰਕਿਤ ਸ਼ਰਮਾ ਨੂੰ ਵੀ ਘੰਟਾਘਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ।
  Published by:Gurwinder Singh
  First published:

  Tags: Lawrence Bishnoi, Sidhu Moose Wala, Sidhu Moosewala

  ਅਗਲੀ ਖਬਰ