• Home
 • »
 • News
 • »
 • punjab
 • »
 • PUNJAB CM AMARINDER SINGH TO HOLD PROTEST AGAINST NEW FARM LAW

ਕੈਪਟਨ ਅਮਰਿੰਦਰ ਵੀ ਨਵੇਂ ਖੇਤੀ ਕਾਨੂੰਨਾਂ ਖਿਲਾਫ ਧਰਨੇ ਉਤੇ ਬੈਠੇ

ਕੈਪਟਨ ਅਮਰਿੰਦਰ ਵੀ ਨਵੇਂ ਖੇਤੀ ਕਾਨੂੰਨਾਂ ਖਿਲਾਫ ਧਰਨੇ ਉਤੇ ਬੈਠੇ

ਕੈਪਟਨ ਅਮਰਿੰਦਰ ਵੀ ਨਵੇਂ ਖੇਤੀ ਕਾਨੂੰਨਾਂ ਖਿਲਾਫ ਧਰਨੇ ਉਤੇ ਬੈਠੇ

 • Share this:
  ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਜਨਮ ਸਥਾਨ ‘ਤੇ ਧਰਨਾ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਸਮੇਤ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਧਰਨੇ ’ਤੇ ਬੈਠੇ ਹਨ। ਇਸ ਧਰਨੇ ਵਿੱਚ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸ਼ਾਮਲ ਹਨ।

  ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨਾਂ ਵਿੱਚੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਬਾਹਰ ਰੱਖਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨੀਅਤ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਹੁੰਦੀਆਂ ਹਨ ਜਿਸ ਕਾਰਨ ਕਿਸਾਨਾਂ ਵਿੱਚ ਵਿਆਪਕ ਪੱਧਰ 'ਤੇ ਬੇਚੈਨੀ ਫੈਲੀ ਹੈ ਅਤੇ ਕਾਂਗਰਸ ਨੂੰ ਵੀ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪ੍ਰੇਰਿਤ ਕੀਤਾ ਹੈ।

  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸੂਬਾ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਅਤੇ ਕਾਂਗਰਸ ਪਾਰਟੀ ਇਨ੍ਹਾਂ ਖਿਲਾਫ ਸੰਘਰਸ਼ ਨੂੰ ਪੂਰੀ ਤਾਕਤ ਨਾਲ ਅੱਗੇ ਵਧਾਏਗੀ ਜਦੋਂ ਤੱਕ ਕਿਸਾਨਾਂ ਨੂੰ ਬਣਦਾ ਹੱਕ ਨਹੀਂ ਮਿਲ ਜਾਂਦਾ।

  ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਦੀ ਸਹਿਮਤੀ 'ਤੇ ਦਿੱਤੇ ਪ੍ਰਤੀਕਰਮ ਉਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮੁੱਦੇ ਉਤੇ ਇਹ ਭੱਦਾ ਮਜ਼ਾਕ ਹੈ ਕਿਉਂਕਿ ਖੇਤੀਬਾੜੀ ਆਰਡੀਨੈਂਸਾਂ ਨੂੰ ਇਸ ਸਥਿਤੀ ਵਿੱਚ ਲਿਆਉਣ ਤੱਕ ਅਕਾਲੀ ਦਲ ਸਰਗਰਮੀ ਨਾਲ ਇਨ੍ਹਾਂ ਦਾ ਸਮਰਥਨ ਕਰਦਾ ਰਿਹਾ ਸੀ।

  ਉਨ੍ਹਾਂ ਕਿਹਾ ਕਿ ਹੁਣ ਜਦੋਂ ਅਕਾਲੀ ਦਲ ਨੇ ਐਨ.ਡੀ.ਏ. ਨਾਲੋਂ ਨਾਤਾ ਤੋੜ ਦਿੱਤਾ ਤਾਂ ਸੁਖਬੀਰ ਦੀ ਸਾਰੀ ਚਿੰਤਾ ਕਿਸਾਨਾਂ ਬਾਰੇ ਨਹੀਂ ਹੈ ਬਲਕਿ ਉਹ ਅਗਲੀਆਂ ਸੂਬਾਈ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਸੰਭਾਵਨਾਵਾਂ ਤਲਾਸ਼ਣ ਲਈ ਇਸ ਮੁੱਦੇ ਦਾ ਸੋਸ਼ਣ ਕਰ ਰਿਹਾ ਹੈ।
  Published by:Gurwinder Singh
  First published: