ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ

News18 Punjabi | News18 Punjab
Updated: September 16, 2020, 1:57 PM IST
share image
ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਰਵਾਜ਼ੇ ਉੱਤੇ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਅਤੇ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੇਗੀ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਵਿੱਚ ਆਵਾਜਾਈ ਨੂੰ ਰੋਕਣ ਜਾਂ ਧਾਰਾ 144 ਦੀ ਉਲੰਘਣਾ ਨਾ ਕਰਨ। ਇਸਦੇ ਨਾਲ ਹੀ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਨ ‘ਤੇ ਉਨ੍ਹਾਂ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਉਹ ਉਨ੍ਹਾਂ ਲਈ ਲੜ ਰਹੇ ਹਨ।  ਉਨ੍ਹਾਂ ਐਲਾਨ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪਹਿਲਾਂ ਤੋਂ ਦਰਜ ਐਫਆਈਆਰ ਵਾਪਸ ਲੈ ਲਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਤਰਫੋਂ ਕਿਸਾਨ ਵਿਰੋਧੀ ਬਿੱਲਾਂ ਖਿਲਾਫ ਮੰਗ ਪੱਤਰ ਸੌਂਪਣ ਤੋਂ ਬਾਅਦ ਰਾਜਪਾਲ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸਦਾ ਪ੍ਰਗਟਾਵਾ ਕੀਤਾ ਹੈ।

ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।  ਸੂਬਾ ਕਾਂਗਰਸ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਇਸ ਦੀ ਖੇਤੀ ਨੂੰ ਬਰਬਾਦ ਕਰ ਦੇਣਗੇ, ਜੋ ਕਿ ਇਸ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਐਮਐਸਪੀ ਨੂੰ ਖਤਮ ਕਰਨ ਦਾ ਰਾਹ ਪੱਧਰਾ ਕਰਨਗੇ, ਜੋ ਪੰਜਾਬ ਦੇ ਨਾਲ ਪੂਰੇ ਦੇਸ਼ ਵਿੱਚ ਤਬਾਹੀ ਮਚਾਏਗੀ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਰਵਾਜ਼ੇ ਉੱਤੇ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਅਤੇ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੇਗੀ।
Published by: Sukhwinder Singh
First published: September 16, 2020, 1:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading