ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਨੇ ਅੱਜ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਸ ਮੌਕੇ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਟਵਿੱਟ ਕੀਤਾ ਕਿ ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ।
ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ... ਅੱਜ ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰ ਰਹੇ ਹਾਂ... Live https://t.co/yz5ln7xbu4
— Bhagwant Mann (@BhagwantMann) April 1, 2023
ਇਸ ਮੌਕੇ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ ਅਤੇ ਕੰਪਨੀ ਨੇ ਸਾਡੇ ਕੋਲ 582 ਦਿਨਾਂ ਦੀ ਮਿਆਂਦ ਵਧਾਉਣ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਮਾਨ ਨੇ ਕਿਹਾ ਅੱਜ ਤੋਂ ਇਹ ਟੋਲ ਪਲਾਜ਼ਾ ਜਨਤਾ ਲਈ ਖੋਲ੍ਹ ਦਿੱਤਾ ਹੈ ਜਦਕਿ ਕੰਪਨੀ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਵੱਲੋਂ ਹੁਣ ਤੱਕ ਕਈਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।
ਇਸ ਮੌਕੇ ਭਗਵੰਤ ਮਾਨ ਨੇ ਵਿਰੋਧੀਆਂ ਉਤੇ ਨਿਸ਼ਾਨੇ ਵੀ ਲਾਏ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਪਿਛਲੀ ਕਾਂਗਰਸ ਸਰਕਾਰ ਵੇਲੇ ਲੱਗਿਆ ਸੀ ਅਤੇ 2014 ਵਿਚ ਅਕਾਲੀ ਸਰਕਾਰ ਵੇਲੇ ਬੰਦ ਹੋਣਾ ਸੀ, ਜਿਸ ਨੂੰ ਬੰਦ ਨਹੀਂ ਕੀਤਾ ਗਿਆ। ਫਿਰ ਬਾਅਦ ਵਿਚ 2017 ਵਿਚ ਵੀ ਕਾਂਗਰਸ ਦੀ ਸਰਕਾਰ ਨੂੰ ਇਹ ਟੋਲ ਪਲਾਜ਼ਾ ਬੰਦ ਕਰਨ ਦਾ ਮੌਕਾ ਸੀ ਜਦਕਿ ਇਸ ਨੂੰ ਫਿਰ ਵੀ ਬੰਦ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਚਾਚੇ-ਭਤੀਜੇ ਦੀ ਮਿਲੀਭੁਗਤ ਨਾਲ ਹੀ ਇਸ ਨੂੰ ਬੰਦ ਨਹੀਂ ਕੀਤਾ ਗਿਆ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 7 ਟੋਲ ਬੰਦ ਕਰਵਾਏ ਹਨ ਤੇ ਅੱਜ ਉਹਨਾਂ ਨੇ 8ਵਾਂ ਟੋਲ ਪਲਾਜ਼ਾ ਬੰਦ ਕਰਵਾਇਆ ਹੈ। ਇਸ ਤੋਂ ਪਹਿਲਾਂ ਸੰਗਰੂਰ-ਲੁਧਿਆਣਾ ਰੋਡ ਉਤੇ 2 ਟੋਲ ਪਲਾਜ਼ਾ ਬੰਦ ਕੀਤੇ ਹਨ। ਹੁਸ਼ਿਆਰਪੁਰ ਟਾਂਡਾ ਰੋਡ ਉਤੇ 1 ਟੋਲ ਪਲਾਜ਼ਾ ਬੰਦ ਕੀਤਾ ਹੈ। ਬਲਾਚੌਰ- ਗੜ੍ਹਸ਼ੰਕਰ- ਹੁਸ਼ਿਆਰਪੁਰ ਰੋਡ ਉਤੇ
3 ਟੋਲ ਪਲਾਜ਼ਾ ਬੰਦ ਕੀਤੇ ਹਨ। ਹਾਈ ਲੈਵਲ ਬ੍ਰਿਜ ਮੱਖੂ ਉਤੇ 1 ਟੋਲ ਬੰਦ ਕੀਤਾ ਹੈ। ਅੱਜ ਕੀਰਤਪੁਰ ਸਾਹਿਬ- ਨੰਗਲ- ਉਨਾ ਰੋਡ ਟੋਲ ਪਲਾਜ਼ਾ ਬੰਦ ਕਰਵਾਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Cm Bhagwant Maan, CM Bhagwant mann, Hoshiarpur, Punjab government, Toll Plaza, UNA