ਨਾਗਰਿਕਤਾ ਸੋਧ ਬਿਲ ਪੰਜਾਬ ’ਚ ਲਾਗੂ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ

News18 Punjabi | News18 Punjab
Updated: December 12, 2019, 9:49 PM IST
share image
ਨਾਗਰਿਕਤਾ ਸੋਧ ਬਿਲ ਪੰਜਾਬ ’ਚ ਲਾਗੂ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
ਨਾਗਰਿਕਤਾ ਸੋਧ ਬਿਲ ਪੰਜਾਬ ’ਚ ਲਾਗੂ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ,

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਰਾਜ ਵਿਚ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਵੇਗੀ।

  • Share this:
  • Facebook share img
  • Twitter share img
  • Linkedin share img
ਲੋਕ ਸਭਾ ਤੇ ਰਾਜ ਸਭਾ ਵਿਚੋਂ ਨਾਗਰਿਕਤਾ ਸੋਧ ਬਿਲ (CAB) ਪਾਸ ਹੋ ਗਿਆ ਹੈ। ਇਸ ਨਾਗਰਿਕਤਾ ਸੋਧ ਬਿਲ -2019 ਦਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਇਸ ਬਿਲ ਦਾ ਵਿਰੋਧ ਹੋ ਰਿਹਾ ਹੈ। ਸਿਟੀਜ਼ਨਸ਼ਿਪ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ 'ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਰਾਜ ਵਿਚ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਵੇਗੀ।



ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਨੂੰ ਅਜਿਹੇ ਕਿਸੇ ਕਾਨੂੰਨ ਨੂੰ ਪਾਸ ਕਰਨ ਦਾ ਅਧਿਕਾਰ ਨਹੀਂ ਹੈ, ਜਿਹੜਾ ਸੰਵਿਧਾਨ ਦੇ ਮੂਲ ਸਿਧਾਂਤਾਂ ਅਤੇ ਭਾਰਤੀ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੋਵੇ। ਮੁੱਖ ਮੰਤਰੀ ਨੇ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਅਤੇ ਕਦਰਾਂ ਕੀਮਤਾਂ ਦੇ ਅਧਾਰ ‘ਤੇ ਕੈਬ ਨੂੰ (CAB) ਅਵੈਧ ਕਰਾਰ ਦਿੱਤਾ। ਇਸ ਕਾਨੂੰਨ ਦੇ ਵੱਖਰੇ ਸੁਭਾਅ ਵੱਲ ਇਸ਼ਾਰਾ ਕਰਦਿਆਂ ਕੈਪਟਨ ਨੇ ਕਿਹਾ ਕਿ ਕੋਈ ਵੀ ਕਾਨੂੰਨ ਜਿਹੜਾ ਦੇਸ਼ ਦੇ ਲੋਕਾਂ ਨੂੰ ਧਾਰਮਿਕ ਲੀਹਾਂ ‘ਤੇ ਵੰਡਣਾ ਚਾਹੁੰਦਾ ਹੈ, ਇਹ ਗੈਰਕਾਨੂੰਨੀ ਅਤੇ ਅਨੈਤਿਕ ਹੈ, ਅਤੇ ਇਸ ਨੂੰ ਕਾਇਮ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਚੁਣੀ ਹੋਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦੀ ਰਾਖੀ ਕਰੇ ਅਤੇ ਉਨ੍ਹਾਂ ਨੂੰ ਖਤਮ ਨਾ ਹੋਣ ਦੇਵੇ। ਉਨ੍ਹਾਂ ਕਿਹਾ ਕਿ ਉਹ ਆਪਣੇ ਨਿਯਮ ਵਿੱਚ ਅਜਿਹੀ ਸੰਵਿਧਾਨਕ ਉਲੰਘਣਾ ਦੀ ਆਗਿਆ ਨਹੀਂ ਦੇਣਗੇ।
First published: December 12, 2019
ਹੋਰ ਪੜ੍ਹੋ
ਅਗਲੀ ਖ਼ਬਰ