ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੋਪੜ ਦੇ ਇੱਕ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਪਰਿਵਾਰ ਸਮੇਤ ਖਰੜ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਚੋਣ ਨਤੀਜਿਆਂ ਤੋਂ ਪਹਿਲਾਂ ਚੰਨੀ ਪਰਿਵਾਰ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਦੋ ਘੰਟੇ ਤੋਂ ਵੀ ਘੱਟ ਸਮੇਂ 'ਚ ਪੰਜਾਬ ਸਮੇਤ 5 ਸੂਬਿਆਂ 'ਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਚੰਨੀ ਦੋ ਵਿਧਾਨ ਸਭਾ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਹਨ।
#PunjabElections2022 | Punjab CM Charanjit Singh Channi offers prayers in Chamkaur Sahib Gurudwara along with his family pic.twitter.com/J5q7clhEnT
— ANI (@ANI) March 10, 2022
‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਅਰਦਾਸ ਕਰਨ ਲਈ ਗੁਰਦੁਆਰਾ ਸਾਹਿਬ ਲਈ ਰਵਾਨਾ ਹੋ ਗਏ ਹਨ। ਮਾਨ ਦੇ ਘਰ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ਜਦਕਿ ਸਮਰਥਕਾਂ ਨੇ 'ਆਪ' ਨੇਤਾ ਦੀ ਰਿਹਾਇਸ਼ 'ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਰੋਪੜ ਦੇ ਇੱਕ ਗੁਰਦੁਆਰੇ ਵਿੱਚ ਵੀ ਅਰਦਾਸ ਕੀਤੀ। ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
ਗੁਰਦੁਆਰਾ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ...ਪੰਜਾਬ ਦੇ ਸੁਨਿਹਰੇ ਭਵਿੱਖ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ... pic.twitter.com/0BXDaZV4w5
— Bhagwant Mann (@BhagwantMann) March 10, 2022
ਭਗਵੰਤ ਮਾਨ ਗੁਰੂ ਘਰ 'ਚ ਨਤਮਸਤਕ ਹੋਏ। ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਰਦਾਸ ਕੀਤੀ।ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਕਿ ਚੰਗੇ ਨਤੀਜੇ ਆਉਣ ਦੀ ਉਮੀਦ ਹੈ। ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਪਾਈ ਹੈ।
ਵੋਟਾਂ ਦੀ ਗਿਣਤੀ ਤੋਂ ਪਹਿਲਾ ਤੜਕਸਾਰ ਹੀ ਬਸਪਾ ਪੰਜਾਬ ਪ੍ਰਧਾਨ ਗੁਰੂ ਘਰ ਹੋਏ ਨਤਮਸਤਕ
ਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਫਗਵਾੜਾ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗਬਿੰਦ ਸਾਹਿਬ ਜੀ ਦੀ ਨਤਮਸਤਕ ਧਰਤੀ ਗੁਰੂਦਵਾਰਾ ਸੁਖਚੈਨ-ਆਣਾ ਸਾਹਿਬ ਵਿਖੇ ਅਰਦਾਸ ਕੀਤੀ।
ਫਗਵਾੜਾ ਵਿੱਚ ਪਿੰਡ ਚੱਕ ਹਕੀਮ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਨਤਮਸਤਕ ਹੋਏ। ਗੜ੍ਹੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।