
CM ਚੰਨੀ ਭਲਕੇ 53,000 ਵਰਕਰਾਂ ਦੇ ਕਰਨਗੇ ਮਸਲੇ ਹੱਲ (file photo)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਭਲਕੇ 4 ਜਨਵਰੀ ਨੂੰ 53,000 ਵਰਕਰਾਂ ਦੇ ਮਸਲੇ ਨੂੰ ਹੱਲ ਕਰਨ ਲਈ ਰੂਬਰੂ ਹੋਣਗੇ।
ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ ਭਲਕੇ 4 ਜਨਵਰੀ, 2022 ਨੂੰ ਸਵੇਰੇ 9 ਵਜੇ ਦਾਣਾ ਮੰਡੀ, ਮੋਰਿੰਡਾ ਵਿਖੇ 53,000 ਵਰਕਰਾਂ ਦੇ ਮਸਲੇ ਨੂੰ ਹੱਲ ਕਰਨ ਲਈ ਰੂਬਰੂ ਹੋਵਾਂਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਦਿਨ ਤਰੀਕ ਬਾਰੇ ਆਪਣੇ ਫੇਸਬੁਕ ਉਤੇ ਜਾਣਕਾਰੀ ਸਾਂਝੀ ਕਰਦੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਦੇ ਮਸਲੇ ਹੱਲ ਕਰਨ ਲ਼ਈ ਜਾਣਕਾਰੀ ਸਾਂਝੀ ਕੀਤੀ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।