
ਖਤਮ ਹੋਣਗੀਆਂ ਕਾਂਗਰਸ ਦੀਆਂ ਮੁਸ਼ਕਲਾਂ! ਸਿੱਧੂ ਨਾਲ ਕੰਮ ਕਰਨ ਲਈ CM ਚੰਨੀ ਤਿਆਰ (ਫਾਇਲ ਫੋਟੋ)
Punjab Election 2022: ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਤੋਂ ਪਹਿਲਾਂ ਕਾਂਗਰਸ ਦੀਆਂ ਮੁਸ਼ਕਲਾਂ ਖਤਮ ਹੋ ਸਕਦੀਆਂ ਹਨ। ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕੰਮ ਕਰਨ ਲਈ ਤਿਆਰ ਹਨ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀ ਖ਼ਾਤਰ ਕੋਈ ਵੀ ‘ਕੁਰਬਾਨੀ’ ਦੇਣ ਲਈ ਤਿਆਰ ਹਨ। ਸੀਐਮ ਚੰਨੀ ਦਾ ਇਹ ਬਿਆਨ ਉਨ੍ਹਾਂ ਅਤੇ ਸਿੱਧੂ ਵਿਚਾਲੇ ਚੱਲ ਰਹੀ ਠੰਢੀ ਜੰਗ ਦੇ ਪਿਛੋਕੜ ਵਿੱਚ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਸਿੱਧੂ ਅਕਸਰ ਆਪਣੀ ਹੀ ਸਰਕਾਰ ਦੀ ਆਲੋਚਨਾ ਕਰਦੇ ਰਹਿੰਦੇ ਹਨ।
ਪੰਜਾਬ ਸਰਕਾਰ ਵਿਰੁੱਧ ਸਿੱਧੂ ਦੀਆਂ ਟਿੱਪਣੀਆਂ ਬਾਰੇ ਪੁੱਛੇ ਜਾਣ 'ਤੇ ਚੰਨੀ ਨੇ ਕਿਹਾ ਕਿ ਉਹ ਪਾਰਟੀ ਦੇ 'ਵਫ਼ਾਦਾਰ ਸਿਪਾਹੀ' ਹਨ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ, 'ਮੈਂ ਸਿੱਧੂ ਸਾਹਬ ਨਾਲ ਕੰਮ ਕਰਨ ਲਈ ਤਿਆਰ ਹਾਂ ਅਤੇ ਪਹਿਲਾਂ ਹੀ ਕਰ ਰਿਹਾ ਹਾਂ। ਪਾਰਟੀ ਦੀ ਖਾਤਰ ਕੋਈ ਵੀ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਹਾਂ। ਪਾਰਟੀ ਮੈਨੂੰ ਜੋ ਵੀ ਕਹੇਗੀ, ਮੈਂ ਉਸ ਦਾ ਪਾਲਣ ਕਰਾਂਗਾ।
ਪਿਛਲੇ ਦਿਨੀਂ ਸਿੱਧੂ ਨੇ ਆਪਣੀ ਹੀ ਪਾਰਟੀ 'ਤੇ ਹਮਲਾ ਬੋਲਿਆ ਸੀ ਅਤੇ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਸੀ। ਨਵਜੋਤ ਸਿੰਘ ਸਿੱਧੂ ਨੇ ਵਿਅੰਗ ਕੀਤਾ, 'ਲਾੜੇ ਤੋਂ ਬਿਨਾਂ ਇਹ ਕੀ ਬਰਾਤ? ਬੀਤੇ ਦਿਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਤੋਂ ਬਚਣ ਲਈ ਸਹੀ ਮੁੱਖ ਮੰਤਰੀ ਦੀ ਲੋੜ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।