ਮੁੱਖ ਮੰਤਰੀ ਨੇ ਕੋਵਿਡ ਰਾਹਤ ਫੰਡ ਕਾਇਮ ਕੀਤਾ, ਲੋਕਾਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ

News18 Punjabi | News18 Punjab
Updated: March 24, 2020, 9:16 PM IST
share image
ਮੁੱਖ ਮੰਤਰੀ ਨੇ ਕੋਵਿਡ ਰਾਹਤ ਫੰਡ ਕਾਇਮ ਕੀਤਾ, ਲੋਕਾਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਕੋਵਿਡ ਰਾਹਤ ਫੰਡ ਕਾਇਮ ਕੀਤਾ, ਲੋਕਾਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ,

ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵੱਖਰੇ ਤੌਰ 'ਤੇ ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕਰਨ ਦਾ ਫੈਸਲਾ ਕੀਤਾ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਦਾਨ ਪਾਇਆ ਜਾ ਸਕੇ।

  • Share this:
  • Facebook share img
  • Twitter share img
  • Linkedin share img
ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਵੱਲੋਂ ਆਪ ਮੁਹਾਰੇ ਯੋਗਦਾਨ ਪਾਉਣ ਦੀਆਂ ਕੀਤੀਆਂ ਜਾ ਰਹੀਆਂ ਬੇਨਤੀਆਂ 'ਤੇ ਹੁੰਗਾਰਾ ਭਰਦਿਆਂ ਪੰਜਾਬ ਦੇ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵੱਖਰੇ ਤੌਰ 'ਤੇ ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕਰਨ ਦਾ ਫੈਸਲਾ ਕੀਤਾ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਦਾਨ ਪਾਇਆ ਜਾ ਸਕੇ। 

ਲੋਕਾਂ ਨੂੰ ਫੰਡ ਲਈ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਤੋਂ ਮੁੱਖ ਮੰਤਰੀ ਰਾਹਤ ਫੰਡ ਨੂੰ ਦਿੱਤੀਆਂ ਜਾਂਦੀਆਂ ਛੋਟਾਂ ਦੀ ਤਰਜ਼ 'ਤੇ ਇਸ ਫੰਡ ਲਈ ਵੀ ਛੋਟਾਂ ਦੇਣ ਦੀ ਮੰਗ ਕੀਤੀ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਕੋਵਿਡ ਰਾਹਤ ਫੰਡ ਵਿੱਚ ਆਸਾਨੀ ਨਾਲ ਯੋਗਦਾਨ ਪਾਉਣ ਲਈ ਲੋਕਾਂ ਨੂੰ ਇਲੈਕਟ੍ਰਾਨਿਕ ਢੰਗ ਰਾਹੀਂ ਦਾਨ ਕਰਨ ਦੀ ਸਹੂਲਤ ਹੋਵੇਗੀ ਜਿਸ ਲਈ ਨਿਮਨਲਿਖਿਤ ਖਾਤੇ ਰਾਹੀਂ ਯੋਗਦਾਨ ਪਾਇਆ ਜਾ ਸਕਦਾ ਹੈ:-
 

ਖਾਤਾ ਨਾਮ:- ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ

ਖਾਤਾ ਨੰਬਰ:- 5010033326124

ਖਾਤੇ ਦੀ ਕਿਸਮ:-ਬੱਚਤ

ਆਈ.ਐਫ.ਐਸ.ਸੀ. ਕੋਡ:- ਐਚਡੀਐਫਸੀ0000213

ਸਵਿਫਟ ਕੋਡ:- ਐਚਡੀਐਫਸੀਆਈਐਨਬੀਬੀ

ਬਰਾਂਚ ਕੋਡ:- 0213

ਬਰਾਂਚ ਨਾਮ:- ਚੰਡੀਗੜ੍ਹ, ਸੈਕਟਰ 17-ਸੀ

 

ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਦੀ ਸਹਾਇਤਾ ਲਈ ਤਤਕਾਲ ਵਿੱਚ ਭਰਿਆ ਹੁੰਗਾਰਾ ਸਰਕਾਰ, ਉਨ੍ਹਾਂ ਦੇ ਸਾਥੀਆਂ ਅਤੇ ਪੰਜਾਬੀਆਂ ਨੂੰ ਇਸ ਔਖੀ ਘੜੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿੱਚ ਵੱਡੀ ਮੱਦਦ ਹੋਵੇਗਾ।

ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ.ਐਮ. ਕੋਵਿਡ ਰਾਹਤ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਦਾਨ ਕਰਨ ਜਿਸ ਦੀ ਵਰਤੋਂ ਕੋਰਨਾ ਵਾਇਰਸ ਕਾਰਨ ਪ੍ਰੇਸ਼ਾਨ ਲੋਕਾਂ ਅਤੇ ਪਰਿਵਾਰਾਂ ਦੀ ਭਲਾਈ ਵਿੱਚ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਆਪਣੇ ਪੰਜਾਬੀ ਸਾਥੀਆਂ ਦੀ ਸਹਾਇਤਾ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਫੰਡ ਵਿੱਚ ਯੋਗਦਾਨ ਕਰਫਿਊ/ਲੌਕਡਾਊਨ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਵਿੱਚ ਗਰੀਬਾਂ ਅਤੇ ਹੇਠਲੇ ਦਰਜੇ ਦੇ ਲੋਕਾਂ ਦੀ ਭਲਾਈ ਲਈ ਕਲਿਆਣਕਾਰੀ ਕਦਮ ਹੋਵੇਗਾ।

 
First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ