ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ

News18 Punjabi | News18 Punjab
Updated: September 23, 2020, 9:27 AM IST
share image
ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ
ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ( ਫਾਈਲ ਫੋਟੋ)

ਸੁਖਬੀਰ ਅਤੇ ਹਰਸਿਮਰਤ ਨੂੰ ਐਨ.ਡੀ.ਏ. ਨਾਲੋਂ ਨਾਤਾ ਤੋੜਣ ਅਤੇ ਭਾਜਪਾ ਲੀਡਰਾਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਰਨ ਦੀ ਚੁਣੌਤੀ ਦਿੱਤੀ ਹੈ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿੱਚ ਆਪਣੇ ਭਾਈਵਾਲਾਂ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ,''ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਰਮੀ ਭਰੇ ਢੰਗ ਨਾਲ ਵੇਚ ਦਿੱਤੇ।'' ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ।

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨਾਂ ਦੀ ਪਿੱਠ 'ਤੇ ਖੜ੍ਹਣ ਦਾ ਪਖੰਡ ਕਰ ਰਹੇ ਹਨ ਜਦ ਕਿ ਅਕਾਲੀ ਦਲ ਦੀ ਭਾਈਵਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਰੋਜ਼ੀ ਰੋਟੀ ਨੂੰ ਲੱਤ ਮਾਰੀ ਹੈ। ਉਨ੍ਹਾਂ ਨੇ ਸੁਖਬੀਰ ਨੂੰ ਕਿਹਾ,''ਇਸ ਦੋਗਲਾਪਣ ਦਾ ਕੀ ਮਤਲਬ ਹੈ?'' ''ਤੁਹਾਡੀ ਕੋਰ ਕਮੇਟੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਤੋਂ ਬਾਹਰ ਆਉਣ ਦਾ ਫੈਸਲਾ ਕਿਉਂ ਨਹੀਂ ਲਿਆ?''

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਖੜ੍ਹਨ ਦੀ ਆੜ ਵਿੱਚ ਪੰਜਾਬ ਭਰ ਵਿੱਚ ਚੱਕਾ ਜਾਮ ਕਰਨ ਦੇ ਕੀਤੇ ਐਲਾਨ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਅਕਾਲੀਆਂ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਕਿਉਂਕਿ ਕਿਸਾਨ ਅਤੇ ਹੋਰ ਜਥੇਬੰਦੀਆਂ ਨੇ ਤਾਂ ਕੁਝ ਦਿਨ ਪਹਿਲਾਂ ਹੀ 25 ਸਤੰਬਰ ਨੂੰ ਬੰਦ ਦਾ ਐਲਾਨ ਕਰ ਦਿੱਤਾ ਸੀ ਜਿਸ ਵੇਲੇ ਅਕਾਲੀ ਗੈਰ-ਸੰਵਿਧਾਨਿਕ ਅਤੇ ਘਾਤਕ ਖੇਤੀ ਬਿੱਲਾਂ ਨੂੰ ਕਿਸਾਨ ਭਾਈਚਾਰੇ ਦੇ ਹਿੱਤ ਵਾਲੇ ਦੱਸਦੇ ਹੋਏ ਇਨ੍ਹਾਂ ਬਿੱਲਾਂ ਦੇ ਸੋਹਲੇ ਗਾ ਰਹੇ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪਹਿਲਾਂ ਤੋਂ ਯੋਜਨਾਬੰਦ ਸੰਘਰਸ਼ ਵਿੱਚ ਅਕਾਲੀਆਂ ਵੱਲੋਂ ਇਕਦਮ ਕੁੱਦ ਜਾਣ ਦੇ ਫੈਸਲੇ ਪਿੱਛੇ ਸਪੱਸ਼ਟ ਤੌਰ 'ਤੇ ਮਾੜੇ ਇਰਾਦਿਆਂ ਦੀ ਝਲਕ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਕਾਲੀਆਂ ਦੀਆਂ ਇਨ੍ਹਾਂ ਚਾਲਬਾਜ਼ੀਆਂ ਨਾਲ ਮੂਰਖ ਨਹੀਂ ਬਣਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਲਾਗੂ ਹੋਣ ਦੀ ਸ਼ੁਰੂਆਤ ਤੋਂ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਨਾਲ ਖੇਡਾਂ ਖੇਡ ਰਿਹਾ ਹੈ ਜਦ ਕਿ ਪੰਜਾਬ ਦੇ ਕਿਸਾਨ ਲਈ ਹੀ ਨਹੀਂ ਸਗੋਂ ਮੁਲਕ ਦੇ ਕਿਸਾਨਾਂ ਲਈ ਬਹੁਤ ਅਹਿਮੀਅਤ ਰੱਖਦੇ ਇਸ ਮੁੱਦੇ 'ਤੇ ਅਕਾਲੀਆਂ ਦਾ ਦੋਹਰਾ ਕਿਰਦਾਰ ਨੰਗਾ ਹੋ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਪੰਜਾਬ ਨੂੰ ਤਬਾਹ ਕਰਨ 'ਤੇ ਤੁਲਿਆ ਹੋਇਆ ਹੈ ਅਤੇ ਅਕਾਲੀ ਹਰ ਹਰਬਾ ਵਰਤ ਕੇ ਇਸ ਏਜੰਡੇ ਦੀ ਸਿੱਧੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਇਕ ਦਮ ਪਲਟੀ ਮਾਰ ਲੈਣਾ ਅਤੇ ਮੁੜ ਗੌਰ ਕਰਨਾ ਵੀ ਸੰਘਰਸ਼ ਨੂੰ ਖੋਰਾ ਲਾਉਣ ਦੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ।

ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਲੜਾਈ ਲੜਦੀ ਆਈ ਹੈ ਅਤੇ ਹੁਣ ਵੀ ਭਾਰਤੀ ਖੇਤੀਬਾੜੀ ਦੇ ਇਤਿਹਾਸ ਦੇ ਸਭ ਤੋਂ ਔਖੇ ਸਮੇਂ ਵਿੱਚ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੀਡਰ ਦਿੱਲੀ ਵਿੱਚ ਡਟੇ ਹੋਏ ਹਨ ਜਿੱਥੇ ਭਾਜਪਾ ਦੇ ਕੰਟਰੋਲ ਹੇਠ ਦਿੱਲੀ ਪੁਲਿਸ ਦੀ ਧੱਕੇਸ਼ਾਹੀ ਦਾ ਬਹਾਦਰੀ ਨਾਲ ਮੁਕਾਬਲਾ ਕਰ ਰਹੇ ਹਨ ਅਤੇ ਕੇਂਦਰ ਵੱਲੋਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀਆਂ ਤਾਨਾਸ਼ਾਹ ਕੋਸ਼ਿਸ਼ਾਂ ਵਿਰੁੱਧ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਦਮਨਕਾਰੀ ਕੋਸ਼ਿਸ਼ਾਂ ਅੱਗੇ ਝੁਕੇਗੀ ਨਹੀਂ।
Published by: Sukhwinder Singh
First published: September 23, 2020, 9:27 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading