• Home
 • »
 • News
 • »
 • punjab
 • »
 • PUNJAB CM TEARS INTO AKALI RANK AND FILE IN VIDHAN SABHA

ਅਕਾਲੀ ਦਲ ਨੇ ਭਾਜਪਾ ਨਾਲ ਮਿਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਈ ਹੈ: CM ਚੰਨੀ

15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਇਜਲਾਸ ਮੌਕੇ ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਅਕਾਲੀਆਂ 'ਤੇ ਤਿੱਖੇ ਵਾਰ ਕਰਦੇ  ਹੋਏ ਕਿਹਾ ਕਿ ਇਹ ਉਹ ਗੇਟਵੇ ਹਨ ਜਿਸ ਰਾਹੀਂ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੀ ਆਰ.ਐਸ.ਐਸ. ਰਾਜ ਵਿਚ ਪਕੜ ਬਣਾਉਣ ਵਿਚ ਕਾਮਯਾਬ ਰਹੇ।

ਅਕਾਲੀ ਦਲ ਨੇ ਭਾਜਪਾ ਨਾਲ ਮਿਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਈ ਹੈ: CM ਚੰਨੀ

 • Share this:
  ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਹਰ ਚੀਜ਼ ਨੂੰ ਸਿਆਸਤ ਦੇ ਸੌੜੇ ਨਜ਼ਰੀਏ ਤੋਂ ਦੇਖਿਆ ਹੈ, ਖਾਸ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਜਿਵੇਂ ਰਾਜਾਂ ਨੂੰ ਵਧੇਰੇ ਸ਼ਕਤੀਆਂ ਦੇਣ, ਚੰਡੀਗੜ੍ਹ ਨੂੰ ਪੰਜਾਬ ਨੂੰ ਤਬਦੀਲ ਕਰਨ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ।

  15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਇਜਲਾਸ ਮੌਕੇ ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਅਕਾਲੀਆਂ 'ਤੇ ਤਿੱਖੇ ਵਾਰ ਕਰਦੇ  ਹੋਏ ਕਿਹਾ ਕਿ ਇਹ ਉਹ ਗੇਟਵੇ ਹਨ ਜਿਸ ਰਾਹੀਂ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੀ ਆਰ.ਐਸ.ਐਸ. ਰਾਜ ਵਿਚ ਪਕੜ ਬਣਾਉਣ ਵਿਚ ਕਾਮਯਾਬ ਰਹੇ। “ਜਦੋਂ ਆਰ.ਐਸ.ਐਸ. ਅਤੇ ਇਸ ਦੇ ਸਿਆਸੀ ਵਿੰਗ ਭਾਜਪਾ ਨੇ ਧਾਰਾ 370 ਨੂੰ ਰੱਦ ਕਰਕੇ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਈ ਤਾਂ ਨਾ ਸਿਰਫ਼ ਅਕਾਲੀਆਂ ਨੇ ਭਾਜਪਾ ਦਾ ਪੱਖ ਲਿਆ, ਸਗੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਕਦਮ ਦੇ ਹੱਕ ਵਿੱਚ ਬੋਲਿਆ ਅਤੇ ਇਸ ਦੇ ਵਿਰੋਧ ਵਿੱਚ ਵੋਟ ਨਾ ਪਾਈ।  ਚੰਨੀ ਨੇ ਪੰਜਾਬ 'ਤੇ ਅਜਿਹੇ ਫੈਸਲੇ ਥੋਪਣ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ।

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ 'ਤੇ ਉਨ੍ਹਾਂ 'ਤੇ ਕੀਤੀ ਗਈ ਆਲੋਚਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁੱਪ ਕਰਵਾਉਂਦੇ ਹੋਏ, ਚੰਨੀ ਨੇ ਖੁਲਾਸਾ ਕੀਤਾ ਕਿ ਦੋਵਾਂ ਪਤਵੰਤਿਆਂ ਨਾਲ ਉਨ੍ਹਾਂ ਦੀ ਮੁਲਾਕਾਤ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। “ਸ਼ਾਇਦ ਅਕਾਲੀਆਂ ਨੇ ਬੜੀ ਆਸਾਨੀ ਨਾਲ ਇਹ ਭੁੱਲ ਜਾਣਾ ਚੁਣਿਆ ਹੈ ਕਿ ਮੈਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ‘ਤੇ ਜ਼ੋਰ ਦਿੱਤਾ ਸੀ ਅਤੇ ਇਸ ਦੇ ਨਾਲ-ਨਾਲ ਤਿੰਨ ਕੱਟੜ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਵਾਰ-ਵਾਰ ਬੇਨਤੀ ਕੀਤੀ ਸੀ,  ਖੇਤੀ ਖੇਤਰ ਜੋ ਸਾਡੀ ਖੇਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤੇ ਇਸ ਉੱਤੇ ਭਾਰੀ ਸੱਟ ਵੱਜੇਗੀ। ।"

  ਮੁੱਖ ਮੰਤਰੀ ਨੇ ਸਦਨ ਨੂੰ ਅੱਗੇ ਦੱਸਿਆ ਕਿ ਸੁਰੱਖਿਆ ਮੁੱਦਿਆਂ 'ਤੇ ਕੇਂਦਰ ਸਰਕਾਰ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਹਮੇਸ਼ਾ ਇਹ ਇਕਸਾਰ ਸਟੈਂਡ ਲਿਆ ਹੈ ਕਿ ਅੰਤਰਰਾਸ਼ਟਰੀ ਸਰਹੱਦਾਂ ਨੂੰ ਸੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨਸ਼ੇ ਪੰਜਾਬ ਵਿਚ ਦਾਖਲ ਨਾ ਹੋ ਸਕਣ। ਮੈਂ ਕਦੇ ਵੀ ਉਨ੍ਹਾਂ ਨੂੰ ਰਾਜ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਲਈ ਨਹੀਂ ਕਿਹਾ ਜਿਸ ਬਾਰੇ ਮੇਰੇ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਮੈਂ ਭਾਰਤ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕਰਦਾ ਹਾਂ।

  ਉਨ੍ਹਾਂ ਅਕਾਲੀਆਂ ਨੂੰ ਸੱਤਾ ਦੇ ਭੁੱਖੇ ਲੋਕ ਕਰਾਰ ਦਿੱਤਾ ਜੋ ਲੋਕਾਂ ਦੇ ਮਸਲਿਆਂ ਦੇ ਨਾਂ 'ਤੇ ਰੌਲਾ ਪਾਉਂਦੇ ਹਨ ਪਰ ਸੱਤਾ 'ਚ ਆਉਣ 'ਤੇ ਹਮੇਸ਼ਾ ਅੱਖਾਂ ਬੰਦ ਕਰ ਲੈਂਦੇ ਹਨ। ਅਕਾਲੀ ਦਲ ਨੂੰ ਵਰਤੋ ਅਤੇ ਸੁੱਟੋ ਦੀ ਨੀਤੀ ਨੂੰ ਅਪਣਾਉਣ ਵਾਲੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸੱਤਾ ਵਿੱਚ ਆਉਣ ਲਈ ਬਸਪਾ ਨਾਲ ਹੱਥ ਮਿਲਾਇਆ ਅਤੇ ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ 'ਤੇ ਬਸਪਾ ਨੂੰ ਛੱਡ ਦਿੱਤਾ।
  Published by:Sukhwinder Singh
  First published:
  Advertisement
  Advertisement