ਬਿਆਸ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅੱਪਗ੍ਰਡੇਸ਼ਨ ਕਰਨ ਬਾਰੇ ਸੂਬਾ ਸਰਕਾਰ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਗਡਕਰੀ ਦਾ ਧੰਨਵਾਦ

News18 Punjabi | News18 Punjab
Updated: September 17, 2020, 4:19 PM IST
share image
ਬਿਆਸ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅੱਪਗ੍ਰਡੇਸ਼ਨ ਕਰਨ ਬਾਰੇ ਸੂਬਾ ਸਰਕਾਰ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਗਡਕਰੀ ਦਾ ਧੰਨਵਾਦ
ਮੈਂ ਆਪਣੀ ਸਰਕਾਰ ਦੇ ਬਰਖਾਸਤ ਹੋਣ ਤੋਂ ਨਹੀਂ ਡਰਦਾ, ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ: ਕੈਪਟਨ (file photo)

ਕਿਹਾ, ਸੜਕੀ ਪ੍ਰਾਜੈਕਟ ਨੂੰ ਚਾਰ ਮਾਰਗੀ ਸੜਕ ਵਜੋਂ ਅਪਗ੍ਰੇਡ ਕਰਨ ਦੇ ਨਾਲ ਇਸ ਖਿੱਤੇ ਦੇ ਸਰਬ ਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਖਿੱਤੇ ਦੀ ਧਾਰਮਿਕ ਸੈਰ ਸਪਾਟਾ ਦੀ ਸੰਭਾਵਨਾ ਨੂੰ ਵੀ ਲਾਭ ਪੁੱਜੇਗਾ ਅਤੇ ਉਦਯੋਗਿਕ ਸ਼ਹਿਰ ਬਟਾਲਾ ਦੇ ਬੁਨਿਆਦੀ ਢਾਂਚੇ ਹੋਰ ਵਿਕਸਿਤ ਹੋਵੇਗਾ।

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ 72 ਕਿਲੋਮੀਟਰ ਲੰਬੇ ਬਿਆਸ-ਮਹਿਤਾ-ਬਟਾਲਾ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅਪਗ੍ਰਡੇਸ਼ਨ ਕਰਨ ਬਾਰੇ ਸੂਬਾ ਸਰਕਾਰ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਧੰਨਵਾਦ ਕੀਤਾ ਹੈ। ਇਹ ਸੜਕੀ ਪ੍ਰਾਜੈਕਟ 'ਭਾਰਤਮਾਲਾ ਪਰਿਯੋਜਨਾ' ਦੇ ਪਹਿਲੇ ਪੜਾਅ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਦਾ ਹਿੱਸਾ ਹੈ।

ਮੁੱਖ ਮੰਤਰੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦਾ ਵੀ ਇਸ ਵੱਕਾਰੀ ਸੜਕੀ ਪ੍ਰਾਜੈਕਟ ਨੂੰ ਮਨਜ਼ੂਰ ਕਰਨ ਲਈ ਧੰਨਵਾਦ ਕੀਤਾ ਹੈ ਜਿਹੜਾ ਬਿਆਸ ਨੂੰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਜੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਕਸਬਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕੀ ਪ੍ਰਾਜੈਕਟ ਨੂੰ ਚਾਰ ਮਾਰਗੀ ਸੜਕ ਵਜੋਂ ਅਪਗ੍ਰੇਡ ਕਰਨ ਦੇ ਨਾਲ ਇਸ ਖਿੱਤੇ ਦੇ ਸਰਬ ਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਇਸ ਖਿੱਤੇ ਦੀ ਧਾਰਮਿਕ ਸੈਰ ਸਪਾਟਾ ਦੀ ਸੰਭਾਵਨਾ ਨੂੰ ਵੀ ਲਾਭ ਪੁੱਜੇਗਾ ਅਤੇ ਉਦਯੋਗਿਕ ਸ਼ਹਿਰ ਬਟਾਲਾ ਦੇ ਬੁਨਿਆਦੀ ਢਾਂਚਾ ਨੂੰ ਵੀ ਹੁਲਾਰਾ ਮਿਲੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਮਨਜ਼ੂਰੀ ਨਾਲ ਸਰਹੱਦੀ ਖੇਤਰ ਖਾਸ ਕਰਕੇ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਜਿਸ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਹੋਰ ਵੀ ਸੁਖਾਲਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ ਕੇਂਦਰ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ ਮਨਜ਼ੂਰ ਕਰਨ ਲਈ ਤਜਵੀਜ਼ ਭੇਜੀ ਸੀ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਪਹਿਲੀ ਪਾਤਸ਼ਾਹੀ ਜੀ ਨੇ ਆਪਣੀ ਜ਼ਿੰਦਗੀ ਦੇ ਲੱਗਪੱਗ ਆਖਰੀ 18 ਸਾਲ ਗੁਜ਼ਾਰੇ ਅਤੇ ਬਾਬਾ ਬਕਾਲਾ ਜਿਹੜਾ ਨੌਵੀਂ ਪਾਤਸ਼ਾਹੀ ਸਬੰਧਤ ਧਾਰਮਿਕ ਕਸਬਾ ਹੈ, ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਨੂੰ ਆਉਣ-ਜਾਣ ਵਿੱਚ ਸੌਖ ਹੋਵੇਗੀ।
Published by: Ashish Sharma
First published: September 17, 2020, 4:19 PM IST
ਹੋਰ ਪੜ੍ਹੋ
ਅਗਲੀ ਖ਼ਬਰ