ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਦੇ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਕਾਂਗਰਸ ਨੇ ਸੰਤੋਖ ਸਿੰਘ ਚੌਧਰੀ ਦੀ ਧਰਮ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਤੁਹਾਨੂੰ ਦਾਸ ਦਈਏ ਕਿ ਪੰਜਾਬ ਦੇ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ । ਜ਼ਿਕਰਯੋਗ ਹੈ ਕਿ ਉਹ ਭਾਰਤ ਜੋੜੋ ਯਾਤਰਾ 'ਚ ਰਾਹੁਲ ਗਾਂਧੀ ਨਾਲ ਪੈਦਲ ਯਾਤਰਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਜਲੰਧਰ ਜ਼ਿਲ੍ਹੇ ਦੀ ਨਕੋਦਰ ਤਹਿਸੀਲ 'ਚ ਸਥਿਤ ਪਿੰਡ ਧਾਲੀਵਾਲ ਵਿਖੇ ਹੋਇਆ ਸੀ। ਉਹ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਜਿੱਤੀਆਂ ਸਨ। ਸਾਲ 2019 'ਚ ਵੀ ਉਨ੍ਹਾਂ ਦੀ ਜਿੱਤ ਦਾ ਸਿਲਸਿਲਾ ਜਾਰੀ ਰਿਹਾ ਤੇ ਉਹ ਜਲੰਧਰ ਲੋਕ ਸਭਾ ਹਲਕੇ ਤੋਂ ਜਿੱਤੇ। ਹਾਲਾਂਕਿ ਉਨ੍ਹਾਂ ਨੇ ਭਾਰਤ ਜੋੜੋ ਯਾਤਰਾ ਦੌਰਾਨ 76 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।
ਸੰਤੋਖ ਸਿੰਘ ਆਪਣੇ ਪਰਿਵਾਰ ਵਿੱਚ ਦੂਜੀ ਪੀੜ੍ਹੀ ਦੇ ਆਗੂ ਸਨ। ਉਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪਹਿਲੀ ਵਾਰ 1938 ਵਿੱਚ ਅਖੰਡ ਭਾਰਤ 'ਚ ਵਿਧਾਇਕ ਬਣੇ ਸਨ। ਜਦੋਂਕਿ ਦਾਦਾ ਗੋਪਾਲ ਸਿੰਘ ਕਿਸਾਨ ਸਨ। ਸੰਤੋਖ ਸਿੰਘ ਨੇ ਵੀ ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਰਾਜਨੀਤੀ ਵੱਲ ਰੁਖ਼ ਕੀਤਾ।
ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਦੇ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਹਾਲਾਂਕਿ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਤਾਰੀਖ਼ ਦਾ ਐਲਾਨ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: By-election, Candidate, Jalandhar, Karmjit kaur chaudhary, Punjab Congress, Punjab politics