• Home
 • »
 • News
 • »
 • punjab
 • »
 • PUNJAB CONGRESS CHARANJIT SINGH CHANNI SUKHJINDER RANDHAWA OP SONI TAKES OATH AK

Charanjit Singh Channi Swearing-in: ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ 'ਚ ਰਾਹੁਲ ਗਾਂਧੀ ਸ਼ਾਮਲ ਹੋਏ, ਕੈਪਟਨ ਗੈਰਹਾਜ਼ਰ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਹੋਏ ਇੱਕ ਸਮਾਗਮ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾਈ।

Charanjit Singh Channi Swearing-in: ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ 'ਚ ਰਾਹੁਲ ਗਾਂਧੀ ਸ਼ਾਮਲ ਹੋਏ, ਕੈਪਟਨ ਗੈਰਹਾਜ਼ਰ

Charanjit Singh Channi Swearing-in: ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ 'ਚ ਰਾਹੁਲ ਗਾਂਧੀ ਸ਼ਾਮਲ ਹੋਏ, ਕੈਪਟਨ ਗੈਰਹਾਜ਼ਰ

 • Share this:
  ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ 3 ਮਹੀਨਿਆਂ ਤੋਂ ਚੱਲ ਰਹੀ ਸਿਆਸੀ ਉਥਲ -ਪੁਥਲ ਸੋਮਵਾਰ ਨੂੰ ਲਗਭਗ ਖਤਮ ਹੋ ਗਈ। ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਜਦਕਿ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪ੍ਰੋਗਰਾਮ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਰਾਵਤ ਵੀ ਮੌਜੂਦ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਗਰਾਮ ਵਿੱਚ 40 ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਚੰਨੀ ਨੂੰ ਰਾਜ ਭਵਨ ਵਿੱਚ ਹੋਏ ਇੱਕ ਸਮਾਰੋਹ ਵਿੱਚ ਸਹੁੰ ਚੁਕਾਈ। ਚੰਨੀ ਅਤੇ ਉਨ੍ਹਾਂ ਦੇ ਦੋਵੇਂ ਡਿਪਟੀ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਤੁਹਾਨੂੰ ਦੱਸ ਦੇਈਏ ਕਿ ਚੰਨੀ ਰਾਜ ਵਿੱਚ ਸੀਐਮ ਦਾ ਅਹੁਦਾ ਸੰਭਾਲਣ ਵਾਲੇ ਪਹਿਲੇ ਦਲਿਤ ਹਨ। ਸਹੁੰ ਚੁੱਕਣ ਤੋਂ ਬਾਅਦ ਰਾਹੁਲ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ।  58 ਸਾਲਾ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਸਿਰਫ ਅੱਧਾ ਘੰਟਾ ਪਹਿਲਾਂ ਓਪੀ ਸੋਨੀ ਦਾ ਨਾਂ ਸਾਹਮਣੇ ਆਇਆ ਸੀ। ਪਹਿਲਾਂ ਬ੍ਰਹਮ ਮਹਿੰਦਰਾ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਹ ਚੰਨੀ ਨਾਲ ਸਹੁੰ ਚੁੱਕਣਗੇ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ, ਵਿਧਾਇਕਾਂ ਨੇ ਸ਼ਨੀਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿੱਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਨਵੇਂ ਨੇਤਾ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਸਰਬਸੰਮਤੀ ਨਾਲ ਸੌਂਪ ਦਿੱਤੇ।  ਪੰਜਾਬ ਵਿੱਚ, 34 ਫੀਸਦੀ ਤੋਂ ਵੱਧ ਦਲਿਤ ਭਾਈਚਾਰੇ ਦਾ ਵੋਟ ਬੈਂਕ ਅਤੇ 34 ਰਾਖਵੇਂ ਹਲਕੇ ਹਨ। ਭਾਜਪਾ ਪਹਿਲਾਂ ਹੀ ਇੱਕ ਦਲਿਤ ਆਦਮੀ ਨੂੰ ਅਗਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕਰ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਦੇ ਨਾਲ ਇੱਕ ਸਿਆਸੀ ਗਠਜੋੜ ਵਿੱਚ ਇੱਕ ਦਲਿਤ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਵੀ ਕੀਤਾ ਹੈ। ਕਾਂਗਰਸ ਪਾਰਟੀ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਐਲਾਨ ਕੇ ਵਿਰੋਧੀ ਪਾਰਟੀਆਂ ਨੂੰ ਸਿਆਸੀ ਝਟਕਾ ਦੇਣ ਦੀ ਕੋਸ਼ਿਸ਼ ਕੀਤੀ ਹੈ।
  Published by:Ashish Sharma
  First published: