• Home
 • »
 • News
 • »
 • punjab
 • »
 • PUNJAB CONGRESS LEGISLATIVE PARTY CONVENES MEETING ON SUNDAY

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਐਤਵਾਰ ਨੂੰ ਮੁੜ ਤੋਂ ਸੱਦੀ

ਮੀਟਿੰਗ ਵਿਚ ਸਾਰੇ ਵਿਧਾਇਕਾਂ ਨੂੰ ਸੱਦਿਆ ਗਿਆ ਹੈ। ਇਸ ਮੀਟਿੰਗ ਵਿਚ ਹਰੀਸ਼ ਰਾਵਤ, ਅਜੇ ਮਾਕਨ ਅਤੇ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਐਤਵਾਰ ਨੂੰ ਮੁੜ ਤੋਂ ਸੱਦੀ (file photo)

 • Share this:
  ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਐਤਵਾਰ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ ਸਾਰੇ ਵਿਧਾਇਕਾਂ ਨੂੰ ਸੱਦਿਆ ਗਿਆ ਹੈ। ਇਸ ਮੀਟਿੰਗ ਵਿਚ ਹਰੀਸ਼ ਰਾਵਤ, ਅਜੇ ਮਾਕਨ ਅਤੇ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ। ਮੀਟਿੰਗ ਵਿਚ ਕੱਲ ਸੀਐਲੀਪੀ ਦੇ ਨਾਂ  ਦਾ ਐਲਾਨ ਹੋ ਸਕਦਾ ਹੈ।

  ਦੱਸਣਯੋਗ ਹੈ ਕਿ ਅੱਜ ਹੋਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਸੌਂਪਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨਾਂ ਦਾ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਅਤੇ ਅਜੇ ਮਾਕਨ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਸੀ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈਕਮਾਨ ਸੋਨੀਆ ਗਾਂਧੀ ਕਰਨਗੇ।

  ਸੂਤਰਾਂ ਮੁਤਾਬਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਮੀਟਿੰਗ ਵਿਚ ਹਾਜ਼ਰ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਂ ਉਤੇ ਵੀ ਮੋਹਰ ਲਾਈ ਹੈ।  ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 2017 ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਸਨ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ਵਿਚੋਂ ਕਿਸੇ ਇਕ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ।
  Published by:Ashish Sharma
  First published:
  Advertisement
  Advertisement