Video- ਸਰ ਫਰੋਸੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜੋਰ ਕਿਤਨਾ ਬਾਜੂਏ ਕਾਤਲ ਮੇਂ ਹੈ- ਲਖੀਮਪੁਰ ਦੌਰੇ ਦੀ ਸ਼ੁਰੂਆਤ 'ਤੇ ਬੋਲੇ ਚੰਨੀ

Video- ਸਰ ਫ਼ਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜੋਰ ਕਿਤਨਾ ਬਾਜੂਏ ਕਾਤਲ ਮੇਂ ਹੈ- ਲਖੀਮਪੁਰ ਦੌਰੇ ਦੀ ਸ਼ੁਰੂਆਤ 'ਤੇ ਬੋਲੇ ਚੰਨੀ

Video- ਸਰ ਫ਼ਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜੋਰ ਕਿਤਨਾ ਬਾਜੂਏ ਕਾਤਲ ਮੇਂ ਹੈ- ਲਖੀਮਪੁਰ ਦੌਰੇ ਦੀ ਸ਼ੁਰੂਆਤ 'ਤੇ ਬੋਲੇ ਚੰਨੀ

  • Share this:
    ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੀ ਹੱਤਿਆ ਵਿਰੁੱਧ ਵੀਰਵਾਰ ਨੂੰ ਕਾਂਗਰਸ ਮਾਰਚ ਸ਼ੁਰੂ ਕੀਤਾ ਹੈ। ਉਹ ਕਾਂਗਰਸੀ ਵਰਕਰਾਂ ਨਾਲ ਲਖੀਮਪੁਰ ਖੇੜੀ ਜਾ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ (8 ਅਕਤੂਬਰ) ਤੱਕ ਮਾਮਲੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ਤੇ ਬੈਠਣਗੇ।

    ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ‘ਸਰ ਫ਼ਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜੋਰ ਕਿਤਨਾ ਬਾਜੂਏ ਕਾਤਲ ਮੇਂ ਹੈ’ ਦੱਸਣਯੋਗ ਹੈ ਕਿ ਮੋਹਾਲੀ ਦੇ ਏਅਰਪੋਰਟ ਚੌਕ ਤੋਂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਵੀਰਵਾਰ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉੱਥੇ ਮੌਜੂਦ ਸਨ। ਨਵਜੋਤ ਸਿੰਘ ਸਿੱਧੂ ਦੇ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੁਝ ਵਿਧਾਇਕ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹਨ।

    ਤੁਹਾਨੂੰ ਦੱਸ ਦੇਈਏ ਕਿ ਸਿੱਧੂ ਨੇ ਹਾਲ ਹੀ ਵਿੱਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਪਾਰਟੀ ਨੇ ਉਨ੍ਹਾਂ ਨੂੰ ਅਜੇ ਤੱਕ ਸਵੀਕਾਰ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਨੂੰ ਕਿਸਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਦੀ ਪੰਜਾਬ ਇਕਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੀ ਯਾਤਰਾ ਕਰੇਗੀ।
    Published by:Ashish Sharma
    First published: