Home /News /punjab /

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਸਾਧਿਆ ਨਿਸ਼ਾਨਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਸਾਧਿਆ ਨਿਸ਼ਾਨਾ

ਅੰਮ੍ਰਿਤਪਾਲ ਨੂੰ ਲੈ ਕੇ ਰਾਜਾ ਵੜਿੰਗ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ

ਅੰਮ੍ਰਿਤਪਾਲ ਨੂੰ ਲੈ ਕੇ ਰਾਜਾ ਵੜਿੰਗ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ

ਵਾਰਿਸ ਪੰਜਾਬ ਦੇ ਜਥੇਦਾਰ ਬਣੇ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਸਖਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ । ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆਂ ਅਤੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੁਕਮ ਅੰਮ੍ਰਿਤਪਾਲ 'ਤੇ ਲਾਗੂ ਨਹੀਂ ਹੋਵੇਗਾ।

ਹੋਰ ਪੜ੍ਹੋ ...
  • Share this:

ਵਾਰਿਸ ਪੰਜਾਬ ਦੇ ਜਥੇਦਾਰ ਬਣੇ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਸਖਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ । ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆਂ ਅਤੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੁਕਮ ਅੰਮ੍ਰਿਤਪਾਲ 'ਤੇ ਲਾਗੂ ਨਹੀਂ ਹੋਵੇਗਾ।

ਰਾਜਾ ਵੜਿੰਗ ਨੇ ਟਵੀਟ ਕਰ ਕੇ ਚੁੱਕੇ ਵੱਡੇ ਸਵਾਲ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਧਾਰਮਿਕ ਪ੍ਰੋਗਰਾਮਾਂ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਸੀ। ਪਰ ਇਸ ਦੇ ਬਾਵਜੂਦ ਮੋਗਾ ਵਿੱਚ ਲੋਕ ਸ਼ਰੇਆਮ ਹਥਿਆਰ ਲੈ ਕੇ ਪਾਬੰਦੀ ਦੀਆਂ ਧੱਜੀਆਂ ਉਡਾ ਰਹੇ ਹਨ।

Cock a snook'!

People are 'cocking a snook' at @AAPPunjab government's orders banning public display of weapons, including in songs.

Here people are openly defying the ban in Moga by openly carrying weapons.

Does the will of government really run anywhere in Punjab? pic.twitter.com/6wO3abt8g5


— Amarinder Singh Raja Warring (@RajaBrar_INC) November 18, 2022

ਬਿਕਰਮ ਮਜੀਠੀਆ ਨੇ ਕੱਸਿਆ ਸੀ ਵਿਅੰਗ 

ਤੁਹਾਨੂੰ ਦਸ ਦਈਏ ਕਿ ਕੁਝ ਦਿਨ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਨੂੰ ਨਕਲੀ ਭਿੰਡਰਾਂਵਾਲਾ ਕਹਿ ਕੇ ਵਿਅੰਗ ਕੱਸਿਆ ਸੀ। ਇੰਨਾ ਹੀ ਨਹੀਂ ਉਨ੍ਹਾਂ 'ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਇਲਜ਼ਾਮ ਵੀ ਲੱਗੇ ਸਨ। ਹੁਣ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਕਾਰਜਪ੍ਰਣਾਲੀ 'ਤੇ ਹੀ ਸਵਾਲ ਚੁੱਕ ਦਿੱਤੇ ਹਨ।

ਰਵਨੀਤ ਸਿੰਘ ਬਿੱਟੂ ਨੇ ਵੀ ਕੀਤੀ ਸੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਥਿਆਰ ਲੈ ਕੇ ਜਾਣ ਦੀ ਨਿੰਦਾ

ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਲਈ ਹਥਿਆਰਬੰਦ ਨੌਜਵਾਨਾਂ ਨਾਲ ਹਰਿਮੰਦਰ ਸਾਹਿਬ ਪੁੱਜੇ ਅੰਮ੍ਰਿਤਪਾਲ ਸਿੰਘ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਵਿੱਤਰ ਸਥਾਨ 'ਤੇ ਹਥਿਆਰ ਲੈ ਕੇ ਜਾਣਾ ਠੀਕ ਨਹੀਂ ਹੈ। ਗੁਰੂਆਂ ਨੇ ਹਥਿਆਰ ਆਪਣੇ ਕੋਲ ਰੱਖਣ ਦੀ ਗੱਲ ਕਹੀ ਹੈ, ਪਰ ਗੁਰੂਆਂ ਵਿੱਚ ਵਿਸ਼ਵਾਸ ਰੱਖਣ ਦੀ ਗੱਲ ਵੀ ਕਹੀ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਅਕਾਲੀ ਦਲ 'ਤੇ ਚੁੱਕੇ ਸਵਾਲ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਅੰਮ੍ਰਿਤਪਾਲ ਸਿੰਘ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਸਿਰਫ਼ ਬਿਕਰਮ ਮਜੀਠੀਆ ਹੀ ਅੰਮ੍ਰਿਤਪਾਲ ਖ਼ਿਲਾਫ਼ ਬੋਲ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਦ ਅੰਮ੍ਰਿਤਪਾਲ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ। ਇਹ ਸਭ ਕੁਝ ਅਕਾਲੀ ਦਲ ਦੇ ਪ੍ਰਧਾਨ ਦੀ ਸਹਿਮਤੀ ਤੋਂ ਬਿਨਾਂ ਨਹੀਂ ਹੋ ਸਕਦਾ। ਔਜਲਾ ਦਾ ਇਲਜ਼ਾਮ ਹੈ ਕਿ ਅਕਾਲੀ ਦਲ ਧਰਮ ਦੇ ਨਾਂ 'ਤੇ ਰਾਜਨੀਤੀ ਕਰ ਰਿਹਾ ਹੈ।

ਲਕਸ਼ਮੀਕਾਂਤਾ ਚਾਵਲਾ ਨੇ ਵੀ ਦਿੱਤੀ ਹੈ ਚੁਣੌਤੀ

ਕਾਂਗਰਸ ਹੀ ਨਹੀਂ ਭਾਜਪਾ ਦੀ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਵੀ ਅੰਮ੍ਰਿਤਪਾਲ ਸਿੰਘ ਦੇ ਉੱਪਰ ਸਵਾਲ ਖੜੇ ਕੀਤੇ ਹਨ। ਉਨ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਮੀਡੀਆ ਦੇ ਸਾਹਮਣੇ ਆ ਕੇ ਉਨ੍ਹਾਂ ਦੇ ਤਿੰਨ ਸਵਾਲਾਂ ਦੇ ਜਵਾਬ ਦੇਣ ਦੀ ਚੁਣੌਤੀ ਦਿੱਤੀ ਹੈ। ਇਹ ਸਵਾਲ ਪੰਜਾਬ ਨਾਲ ਸਬੰਧਤ ਹੋਣਗੇ। ਜੇ ਜਵਾਬ ਸਹੀ ਨਾ ਹੋਏ ਤਾਂ ਵਾਪਸ ਦੁਬਈ ਜਾਣਾ ਪਵੇਗਾ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਚੁੱਕੀ ਸੀ ਆਵਾਜ਼

ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਖਿਲਾਫ ਆਵਾਜ਼ ਚੁੱਕੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਏਜੰਸੀਆਂ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਮੰਗ ਕੀਤੀ ਸੀ। ਕੈਪਟਨ ਨੇ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਦਾ ਏਜੰਟ ਵੀ ਦੱਸਿਆ ਸੀ।

Published by:Shiv Kumar
First published:

Tags: AAP, BJP, Chandigarh, Congress, Punjab