ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵੋਜਤ ਸਿੰਘ ਸਿੱਧੂ(Navjot Sidhu )ਨੇ ਕਿਹਾ ਹੈ ਕਿ ਕਾਂਗਰਸ ਸ਼ਹਿਰੀ ਇਲਾਕਿਆਂ ਵਿੱਚ ਲੇਬਰ ਰੁਜ਼ਗਾਰ ਗਾਰੰਟੀ ਯੋਜਨਾ ਲਿਆਏਗੀ। ਚੰਡੀਗੜ੍ਹ ਚ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਵਿੱਚ ਗਰੀਬ ਮਜ਼ਦੂਰਾਂ ਦੀ ਭਲਾਈ ਨੂੰ ਤਰਜੀਹ ਰਹੇਗੀ।
ਲੇਬਰ ਨੂੰ ਸ਼ਹਿਰੀ ਇਲਾਕਿਆਂ 'ਚ ਰੁਜ਼ਗਾਰ ਗਾਰੰਟੀ ਦੇਵਾਂਗੇ। ਮਨਰੇਗਾ ਦੀ ਤਰਜ 'ਤੇ ਰੁਜ਼ਗਾਰ ਗਾਰੰਟੀ ਦਿੱਤੀ ਜਾਵੇਗੀ। ਅਨਸਕਿਲਡ ਲੇਬਰ ਲਈ ਮਾਡਲ ਲੈ ਕੇ ਆਵਾਂਗੇ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਦਿਹਾੜੀਦਾਰ ਮਜਦੂਰ ਰਜਿਸਟਰ ਨਹੀਂ ਹਨ। ਰਜਿਸਟਰ ਨਹੀਂ ਹੋਣਗੇ ਤਾਂ ਕੋਈ ਲਾਭ ਨਹੀਂ ਮਿਲੇਗਾ। ਪੰਜਾਬ ਮਾਡਲ 'ਚ ਮਜ਼ਦੂਰਾਂ ਦੇ ਭਲੇ ਨੂੰ ਪਹਿਲ ਦੇਵਾਂਗੇ। ਹਰ ਮਜ਼ਦੂਰ ਨੂੰ BPL ਕਾਰਡ ਦੇਵਾਂਗੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।