ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਲਈ ਪੰਜਾਬ ਕਾਂਗਰਸ ਜਲਦੀ ਹੀ ਸੂਬਾ ਪੱਧਰੀ ਪ੍ਰੋਗਰਾਮ ਸ਼ੁਰੂ ਕਰੇਗੀ।
ਅੱਜ ਪੰਜਾਬ ਭਰ ਦੇ ਮੇਅਰਾਂ, ਸੀਨੀਅਰ ਡਿਪਟੀ ਮੇਅਰਾਂ ਅਤੇ ਮੇਅਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕ ਨਾਰਾਜ਼ ਅਤੇ ਨਿਰਾਸ਼ ਹਨ ਕਿਉਂਕਿ ਇਹ ਸਰਕਾਰ ਖੋਖਲੀਆਂ ਗੱਲਾਂ ਤੋਂ ਸਿਵਾਏ ਕੁਝ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਮੌਜੂਦਾ ਸਰਕਾਰ ਨੂੰ ਇਸ ਦੀ 'ਹਨੀਮੂਨ ਨੀਂਦ' ਵਿੱਚੋਂ ਬਾਹਰ ਕੱਢਣ ਲਈ ਕਿਸੇ ਵੀ ਹੱਦ ਤੱਕ ਜਾਵੇਗੀ।
ਆਸ਼ੂ ਨੇ ਕਿਹਾ ਕਿ ਪਾਰਟੀ ਮੇਅਰਾਂ, ਸੀਨੀਅਰ ਡਿਪਟੀ ਮੇਅਰਾਂ ਅਤੇ ਡਿਪਟੀ ਮੇਅਰਾਂ ਤੋਂ ਸੂਬੇ ਖਾਸ ਕਰਕੇ ਸ਼ਹਿਰਾਂ ਦੀ ਮੌਜੂਦਾ ਸਥਿਤੀ ਬਾਰੇ ਫੀਡਬੈਕ ਲੈਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਇਹ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਤੋਂ ਪਾਸਾ ਵੱਟ ਗਈ ਹੈ।
"ਮੁਫ਼ਤ ਬਿਜਲੀ ਦੀ ਕੀ ਗੱਲ ਕਰੀਏ, ਸ਼ਹਿਰੀ ਖੇਤਰਾਂ ਵਿੱਚ ਵੀ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ, ਜਦੋਂ ਕਿ ਇਸ ਅਤਿ ਦੀ ਗਰਮੀ ਵਿੱਚ ਪੇਂਡੂ ਖੇਤਰ ਪੂਰੀ ਤਰ੍ਹਾਂ ਹਨੇਰੇ ਵਿੱਚ ਡੁੱਬੇ ਹੋਏ ਹਨ", ਕਾਰਜਕਾਰੀ ਪ੍ਰਧਾਨ ਨੇ ਕਿਹਾ, ਸਰਕਾਰ ਨੂੰ ਉਸ ਦੇ ਵਾਅਦੇ ਯਾਦ ਦਿਵਾਉਣ ਲਈ ਕਾਂਗਰਸ ਜਲਦੀ ਹੀ ਇੱਕ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Bhagwant Mann, Indian National Congress, Punjab congess