ਬਠਿੰਡਾ: Punjab News: ਨਸ਼ੇ ਦੇ ਕਹਿਰ ਨਾਲ ਮੌਤਾਂ ਦਾ ਸਿਲਸਿਲਾ ਹੁਣ ਵੀ ਜਾਰੀ ਹੈ। ਇੱਥੇ ਹਰ ਦਿਨ ਨੌਜਵਾਨਾਂ ਦੀਆਂ ਨਸਾਂ ਵਿੱਚੋਂ ਨਸ਼ੇ ਦੇ ਟੀਕੇ ਵਾਲੀ ਸੂਈ ਮਿਲਦੀ ਹੈ ਅਤੇ ਮੌਕੇ 'ਤੇ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਵੀ ਮਿਲਦੀ ਹੈ। ਬੇਸ਼ੱਕ ਸਰਕਾਰਾਂ ਨੇ ਵੋਟਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸੀ ਕਿ ਚਾਰ ਹਫਤਿਆਂ ਵਿੱਚ ਨਸ਼ਾ ਖਤਮ ਹੋ ਜਾਵੇਗਾ ਪ੍ਰੰਤੂ ਨਸ਼ਾ ਖ਼ਤਮ ਨਹੀਂ ਹੋਇਆ। ਤਾਜ਼ੇ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਵਿੱਚ 18 ਸਾਲ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਈ ਹੈ, ਜਿਸ ਦੀ ਪਛਾਣ ਹਰਜੋਤ ਸਿੰਘ ਸਿੰਘ ਪੁੱਤਰ ਸਤਿੰਦਰਜੀਤ ਸਿੰਘ ਨਿਵਾਸੀ ਭਾਈ ਮਤੀ ਦਾਸ ਨਗਰ ਵੱਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਰਕਰ ਮੌਕੇ 'ਤੇ ਪੁੱਜੇ ਅਤੇ ਤੁਰੰਤ ਮ੍ਰਿਤਕ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਪਹੁੰਚਾਈ। ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਉਕਤ ਨੌਜਵਾਨ ਦੀ ਬਾਂਹ ਤੇ ਨਸ਼ੇ ਵਾਲੇ ਟੀਕੇ ਲਵਾਉਣ ਦੇ ਨਿਸ਼ਾਨ ਸਨ ਤੇ ਉਸ ਦੀ ਮੌਤ ਓਵਰਡੋਜ ਲੈਣ ਕਰਕੇ ਹੋਈ ਹੈ।
ਉਨ੍ਹਾਂ ਕਿਹਾ ਕਿ ਹੈਰਾਨਗੀ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸਖ਼ਤੀ ਨਾਲ ਕਦਮ ਪੁੱਟਣ ਦੇ ਦਾਅਵੇ ਕਰਦੀ ਹੈ ਪਰ ਅੱਜ ਵੀ ਨਸ਼ਿਆਂ ਨਾਲ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਆਖ਼ਰ ਇਹ ਨਸ਼ਿਆਂ ਦਾ ਸਮੁੰਦਰ ਕਦੋਂ ਖ਼ਤਮ ਹੋਵੇਗਾ?
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।