ਮਨੋਜ ਸ਼ਰਮਾ
ਪਟਿਆਲਾ: Punjab Crime News: ਸ਼ਹਿਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਕੈਂਚੀਆਂ (Scissor) ਮਾਰ ਕੇ ਨੌਜਵਾਨ ਦਾ ਕਤਲ (Youth killed In Patiala) ਕਰਨ ਦੀ ਸੂਚਨਾ (
Punjab crime news)ਹੈ। ਜਾਣਕਾਰੀ ਅਨੁਸਾਰ 19 ਤੋਂ 20 ਸਾਲ ਦੇ ਵਿਦਿਆਰਥੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਬਾਜਵਾ ਕਲੋਨੀ ਵਿਖੇ ਦੋ ਮੁੰਡਿਆਂ ਉਪਰ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਨਿਖਿਲ ਨਾਂਅ ਦੇ ਲੜਕੇ ਦੀ ਮੌਤ (Murder) ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਮੌਕੇ ਉੱਤੇ ਮੌਜੂਦ ਮ੍ਰਿਤਕ ਦੇ ਦੋਸਤ ਅਨੁਸਾਰ ਉਹ ਇੱਕ ਲੜਕੇ ਨੂੰ ਛੱਡਣ ਗਏ ਸਨ। ਇਸ ਦੌਰਾਨ ਉਨ੍ਹਾਂ ਉਪਰ ਉਨ੍ਹਾਂ ਦੇ ਕੁੱਝ ਦੋਸਤਾਂ ਨੇ ਉਨ੍ਹਾਂ ਉਪਰ ਕੈਂਚੀਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨਿਖਿਲ 'ਤੇ ਕੈਂਚੀਆਂ ਨਾਲ ਕਈ ਵਾਰ ਕੀਤੇ ਗਏ, ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਜਾਂਚ ਅਰੰਭ ਦਿੱਤੀ ਹੈ। ਡੀਐਸਪੀ ਸਿਟੀ-2 ਮੋਹਿਤ ਅਗਰਵਾਲ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ, ਉਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।