Home /News /punjab /

ਨਕੋਦਰ ਦੇ ਕੱਪੜਾ ਵਪਾਰੀ ਦੇ ਕਤਲਕਾਂਡ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਵੱਡਾ ਖੁਲਾਸਾ

ਨਕੋਦਰ ਦੇ ਕੱਪੜਾ ਵਪਾਰੀ ਦੇ ਕਤਲਕਾਂਡ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਵੱਡਾ ਖੁਲਾਸਾ

ਨਕੋਦਰ ਦੇ ਕੱਪੜਾ ਵਪਾਰੀ ਦੇ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ 'ਚ ਰਚੀ ਗਈ ਸੀ-ਡੀਜੀਪੀ

ਨਕੋਦਰ ਦੇ ਕੱਪੜਾ ਵਪਾਰੀ ਦੇ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ 'ਚ ਰਚੀ ਗਈ ਸੀ-ਡੀਜੀਪੀ

ਡੀ.ਜੀ.ਪੀ. ਨੇ ਦੱਸਿਆ ਕਿ ਟਿੰਮੀ ਚਾਵਲਾ ਨੂੰ ਫ਼ਿਰੌਤੀ ਦੇ ਲਈ ਫੋਨ ਆਇਆ ਸੀ। ਜਿਸ ਤੋਂ ਬਾਅਦ ਭੁਪਿੰਦਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਇਸ ਦੇ ਨਾਲ ਹੀ ਡੀ.ਜੀ.ਪੀ. ਨੇ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ ਦੇ ਵਿੱਚ ਰਚੀ ਗਈ ਸੀ। ਡੀ.ਜੀ.ਪੀ. ਨੇ ਦੱਸਿਆ ਕਿ 2 ਮੋਟਰਸਾਈਕਲਾਂ 'ਤੇ 5 ਸ਼ੂਟਰ ਆਏ ਸਨ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਸਨ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਪ੍ਰੈੱਸ ਕਾਨਫਰੰਸ ਕਰ ਕੇ ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੇ ਕਤਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਕੀਤਾ ਹੈ। ਡੀ.ਜੀ.ਪੀ. ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਇਸ ਕਤਲਕਾਂਡ ਨੂੰ ਹੱਲ ਕਰਦੇ ਹੋਏ ਪੁਲਿਸ ਨੇ 3 ਸ਼ੂਟਰ ਗ੍ਰਿਫ਼ਤਾਰ ਕੀਤੇ ਹਨ।ਡੀ.ਜੀ.ਪੀ. ਨੇ ਦੱਸਿਆ ਕਿ ਟਿੰਮੀ ਚਾਵਲਾ ਨੂੰ ਫ਼ਿਰੌਤੀ ਦੇ ਲਈ ਫੋਨ ਆਇਆ ਸੀ। ਜਿਸ ਤੋਂ ਬਾਅਦ ਭੁਪਿੰਦਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਇਸ ਦੇ ਨਾਲ ਹੀ ਡੀ.ਜੀ.ਪੀ. ਨੇ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ ਦੇ ਵਿੱਚ ਰਚੀ ਗਈ ਸੀ। ਡੀ.ਜੀ.ਪੀ. ਨੇ ਦੱਸਿਆ ਕਿ 2 ਮੋਟਰਸਾਈਕਲਾਂ 'ਤੇ 5 ਸ਼ੂਟਰ ਆਏ ਸਨ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਸਨ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਦੌਰਾਨ ਭੁਪਿੰਦਰ ਸਿੰਘ ਦੇ ਗੰਨਮੈਨ ਨੇ ਜਵਾਬੀ ਫਾਇਰਿੰਗ ਕੀਤੀ ਸੀ ਹਾਲਾਂਕਿ ਇਸ ਘਟਨਾ ਦੌਰਾਨ ਭੁਪਿੰਦਰ ਸਿੰਘ ਦੀ ਮੌਤ ਹੋ ਗਈ, ਜਦ ਕਿ ਉਨ੍ਹਾਂ ਦੇ ਗੰਨਮੈਨ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲਕਾਂਡ ਦੌਰਾਨ ਇਸਤੇਮਾਲ ਕੀਤੀ ਗਈ ਇੱਕ ਗੱਡੀ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਇਸ ਕਤਲਕਾਂਡ ਦੇ ਵਿੱਚ ਸ਼ਾਮਲ ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ।

Published by:Shiv Kumar
First published:

Tags: America, Dgp, Gaurav yadav, Murder, Nakodar, Punjab