ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਮੋਢੇ ਤੋਂ ਫਾਇਰਡ ਮਿਜ਼ਾਈਲ ਹਥਿਆਰ-ਆਰਪੀਜੀ) ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਉਨ੍ਹਾਂ ਧਮਕੀ ਦਿੱਤੀ ਕਿ ਅਸੀਂ ਪੰਜਾਬ ਦੇ ਹਰ ਘਰ ਰਾਕੇਟ ਲਾਂਚਰ ਪਹੁੰਚਾ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਦਿੱਤੀ ਚੇਤਾਵਨੀ ਵਿੱਚ ਅੱਤਵਾਦੀ ਗੁਰਪਤਵੰਤ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੇ ਹੋਰ ਹਮਲੇ ਹੋਣਗੇ।
ਗੁਰਪਤਵੰਤ ਸਿੰਘ ਪੰਨੂ ਦੇ ਇਸ ਦਾਅਵੇ ਦਾ ਜਵਾਬ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, “ਅਸੀਂ SFJ ਦੇ ਦਾਅਵੇ ਦੀ ਜਾਂਚ ਕਰਾਂਗੇ। ਅਸੀਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਪਾਕਿਸਤਾਨੀ ਹੈਂਡਲਰ ਅਤੇ ਸੰਚਾਲਕ, ਤੱਤ ਜੋ ਯੂਰਪ, ਉੱਤਰੀ ਅਮਰੀਕਾ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਅਸਲ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਾਲ ਸਰਹੱਦ ਪਾਰ ਤੋਂ ਪੰਜਾਬ ਵਿੱਚ 200 ਦੇ ਕਰੀਬ ਡਰੋਨ ਕਰਾਸਿੰਗ ਹੋਏ ਹਨ। ਪਿਛਲੇ ਇੱਕ ਮਹੀਨੇ ਵਿੱਚ ਕਈ ਡਰੋਨ ਰੋਕੇ ਗਏ, ਹੈਰੋਇਨ ਅਤੇ ਹਥਿਆਰ ਜ਼ਬਤ ਕੀਤੇ ਗਏ। ਮੇਰਾ ਮੰਨਣਾ ਹੈ ਕਿ ਦੁਸ਼ਮਣ ਦੇਸ਼ ਡਰਿਆ ਹੋਇਆ ਹੈ ਅਤੇ ਧਿਆਨ ਹਟਾਉਣ ਲਈ ਰਾਤ ਨੂੰ ਕਾਇਰਾਨਾ ਹਮਲਾ ਕਰ ਰਿਹਾ ਹੈ। ਤਰਨਤਾਰਨ ਗ੍ਰਨੇਡ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੀਤੀ ਰਾਤ ਕਰੀਬ 11.22 ਵਜੇ ਹਾਈਵੇਅ ਤੋਂ ਗ੍ਰਨੇਡ ਦਾਗਿਆ ਗਿਆ। ਇਹ ਸਰਹਾਲੀ ਥਾਣੇ ਦੇ ਸੁਵਿਧਾ ਕੇਂਦਰ ਨਾਲ ਟਕਰਾ ਗਈ। ਇਸ ਮਾਮਲੇ ਵਿੱਚ ਯੂਏਪੀਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫੋਰੈਂਸਿਕ ਟੀਮ ਨੇ ਮੌਕੇ ਦਾ ਦੌਰਾ ਕੀਤਾ ਹੈ। ਫੌਜ ਦੀ ਟੁਕੜੀ ਨੇ ਵੀ ਘਟਨਾ ਸਥਾਨ ਦਾ ਮੁਆਇਨਾ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।