Home /News /punjab /

ਰਿਸ਼ਵਤਖੋਰੀ 'ਤੇ ਨਕੇਲ ਕੱਸਣ ਲਈ DGP ਨੇ ਜਾਰੀ ਕੀਤਾ ਨੰਬਰ

ਰਿਸ਼ਵਤਖੋਰੀ 'ਤੇ ਨਕੇਲ ਕੱਸਣ ਲਈ DGP ਨੇ ਜਾਰੀ ਕੀਤਾ ਨੰਬਰ

 ਰਿਸ਼ਵਤਖੋਰੀ 'ਤੇ ਨਕੇਲ ਕੱਸਣ ਲਈ DGP ਨੇ ਜਾਰੀ ਕੀਤਾ ਨੰਬਰ (file photo)

ਰਿਸ਼ਵਤਖੋਰੀ 'ਤੇ ਨਕੇਲ ਕੱਸਣ ਲਈ DGP ਨੇ ਜਾਰੀ ਕੀਤਾ ਨੰਬਰ (file photo)

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ  ਜੇਕਰ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਲੋਕ ਉਕਤ ਹੈਲਪਲਾਈਨ ਨੰਬਰ 'ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ- ਮਾਨ ਸਰਕਾਰ ਨੇ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਨੂੂੰ ਨੱਥ ਪਾਉਣ ਲਈ ਇੱਕ ਹੈਲਪਲਾਈਨ ਨੰਬਰ +91-7696-181-181 ਜਾਰੀ ਕੀਤਾ ਹੈ। ਇਸ ਨੰਬਰ 'ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ  ਜੇਕਰ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਲੋਕ ਉਕਤ ਹੈਲਪਲਾਈਨ ਨੰਬਰ 'ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈ-ਮੇਲ: cad.pphq@punjabpolice.gov.in 'ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਤਾਂ ਜੋ ਕਿਸੇ ਵੀ ਕਾਰਨ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।


ਕਾਬਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ 2022 ਨੂੰ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚੋਂ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਬੰਦ  ਕਰ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਸੀ।

Published by:Ashish Sharma
First published:

Tags: Bribe, Dgp, Punjab government, Punjab Police